Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਪਟਿਆਲਾ : ਅੱਜ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੂਰੀ ਦੁਨੀਆ ‘ਚ ਕ੍ਰਿਸਮਸ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਇਹ ਈਸਾ ਮਸੀਹ ਦੇ ਜਨਮ ਦਾ ਸਾਲਾਨਾ ਜਸ਼ਨ ਹੈ । ਇਸ ਮੌਕੇ ਟਿਊਲਿਪ ਹਾਊਸ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਚੌਥੀ ਜਮਾਤ ਦੀ ਵਿਦਿਆਰਥਣ ਅਨੁਰੀਤ ਕੌਰ ਨੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਭਾਸ਼ਣ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਈਸਾ ਮਸੀਹ ਨੂੰ ਯਾਦ ਕਰਦਿਆਂ ਕਵਿਤਾਵਾਂ ਸੁਣਾਈਆਂ ਅਤੇ ਗੀਤ ਗਾਏ ਅਤੇ ਡਾਂਸ ਕੀਤਾ। ਸਾਰੇ ਵਿਦਿਆਰਥੀ ਅਤੇ ਅਧਿਆਪਕ ਲਾਲ ਕੱਪੜਿਆਂ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ। ਸਾਂਤਾ ਕਲਾਜ਼ ਨੇ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਅਤੇ ਉਨ੍ਹਾਂ ਨਾਲ ਖੂਬ ਮਸਤੀ ਕੀਤੀ । ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਇਸ ਤਿਉਹਾਰ ਦੀਆਂ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਿਉਹਾਰ ਸਾਡੇ ਜੀਵਨ ਵਿੱਚ ਉਤਸ਼ਾਹ ਭਰ ਦਿੰਦੇ ਹਨ। ਸਾਨੂੰ ਜ਼ਿੰਦਗੀ ਦੇ ਹਰ ਦਿਨ ਨੂੰ ਇਕੱਠੇ ਅਤੇ ਪਿਆਰ ਨਾਲ ਮਨਾਉਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top