Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 6:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਵਿਗੜ ਰਹੀ ਹੈ ਥਾਣਿਆਂ ਉਤੇ ਬੰਬ ਧਮਾਕਿਆਂ ਪਿੱਛੇ ਕੋਣ? : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਵਿਗੜ ਰਹੀ ਹੈ ਥਾਣਿਆਂ ਉਤੇ ਬੰਬ ਧਮਾਕਿਆਂ ਪਿੱਛੇ ਕੋਣ? : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਵਿਗੜ ਰਹੀ ਹੈ ਥਾਣਿਆਂ ਉਤੇ ਬੰਬ ਧਮਾਕਿਆਂ ਪਿੱਛੇ ਕੋਣ? : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਪੰਜਾਬ ਅੰਦਰ ਹੋ ਰਹੇ ਥਾਣਿਆਂ `ਤੇ ਹਮਲਿਆਂ ਤੋਂ ਸਾਫ ਜਾਹਰ ਹੁੰਦਾ ਕਿ ਪੰਜਾਬ `ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਜੋ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਥਾਣਿਆਂ `ਤੇ ਜਾਨਲੇਵਾ ਤਰੀਕੇ ਨਾਲ ਹਮਲੇ ਹੋ ਰਹੇ ਹਨ । ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਜ਼ਿਲ੍ਹੇ ਦੀ ਇਕ ਪੁਲਿਸ ਚੌਕੀ `ਤੇ ਅੱਤਵਾਦੀ ਹਮਲਾ ਹੋਇਆ । ਸੂਬੇ `ਚ 26 ਦਿਨਾਂ `ਚ ਇਹ 7ਵਾਂ ਹਮਲਾ ਹੈ। ਚੌਵੀ ਨਵੰਬਰ ਨੂੰ ਅਜਨਾਲਾ ਥਾਣੇ ਦੇ ਬਾਹਰ ਆਰਡੀਐਕਸ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ `ਚ 2 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਸਤਾਈ ਨਵੰਬਰ ਨੂੰ ਗੁਰਬਖ਼ਸ਼ ਨਗਰ `ਚ ਬੰਦ ਪਈ ਪੁਲਸ ਚੌਕੀ `ਚ ਗ੍ਰਨੇਡ ਨਾਲ ਧਮਾਕਾ ਕੀਤਾ ਗਿਆ। ਇਸ ਤੋਂ ਬਾਅਦ 2 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਕਾਠਗੜ੍ਹ ਥਾਣੇ `ਚ ਗ੍ਰਨੇਡ ਨਾਲ ਧਮਾਕਾ ਕੀਤਾ ਗਿਆ। ਚਾਰ ਦਸੰਬਰ ਨੂੰ ਮਜੀਠਾ ਥਾਣੇ `ਚ ਗ੍ਰਨੇਡ ਫੱਟਣ ਦੀ ਘਟਨਾ ਸਾਹਮਣੇ ਆਈ। ਇਸੇ ਤਰ੍ਹਾਂ 13 ਤੇ 17 ਦਸੰਬਰ ਨੂੰ ਵੱਖ-ਵੱਖ ਥਾਣਿਆਂ `ਤੇ ਹਮਲੇ ਹੋਏ ਹਨ । ਉਨ੍ਹਾਂ ਕਿਹਾ ਸਵਾਲ ਇਹ ਉੱਠਦਾ ਹੈ ਕਿ ਅਚਾਨਕ ਪੰਜਾਬ ਦੇ ਥਾਣੇ ਹੀ ਕਿਉਂ ਇਨ੍ਹਾਂ ਦਹਿਸ਼ਤੀ ਘਟਨਾਵਾਂ ਦਾ ਨਿਸ਼ਾਨਾ ਬਣ ਰਹੇ ਹਨ। ਉਨ੍ਹਾਂ ਕਿਹਾ ਅਪਰਾਧੀ ਬਿਰਤੀ ਵਾਲੇ ਲੋਕਾਂ ‘ਚ ਵਾਧਾ ਹੋ ਰਿਹਾ ਹੈ ਲੁਟਾਂ, ਖੋਹਾਂ ਕਤਲੇ ਗਾਰਤ ਅਤੇ ਨਸ਼ਾ ਬਿਰਤੀ ਬਿਫਰ ਰਹੀ ਹੈ ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਇਸ ਨਾਲ ਪੁਲਿਸ ਤੰਤਰ ਦੇ ਸੁਰੱਖਿਆ ਪ੍ਰਬੰਧਾਂ `ਤੇ ਵੀ ਸਵਾਲ ਉੱਠ ਰਹੇ ਹਨ। ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਪੰਜਾਬ ਨੇ ਸਰਹੱਦੀ ਸੂਬਾ ਹੋਣ ਦਾ ਕਈ ਵਾਰ ਖ਼ਮਿਆਜ਼ਾ ਵੀ ਭੁਗਤਿਆ ਹੈ। ਪੰਜਾਬ ਨੇ ਕਾਲੇ ਦੌਰ `ਚ ਕਾਫ਼ੀ ਕੁਝ ਗੁਆਇਆ ਹੈ। ਜਿੱਥੇ ਸੂਬਾ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪ੍ਰਦੇਸ਼ ਦੇ ਸੁਰੱਖਿਆ ਪ੍ਰਬੰਧਾਂ ਨੂੰ ਆਪਣੇ ਪੱਧਰ `ਤੇ ਸਖ਼ਤ ਕਰੇ, ਉੱਥੇ ਹੀ ਕੇਂਦਰ ਸਰਕਾਰ ਤੇ ਉਸ ਦੀਆਂ ਜਾਂਚ ਏਜੰਸੀਆਂ ਨੂੰ ਵੀ ਪੰਜਾਬ ਦਾ ਸੁਰੱਖਿਆ ਤੰਤਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਕਿ ਜਨਤਾ ਦੇ ਮਨ `ਚ ਇਹੋ ਜਿਹੇ ਸਵਾਲ ਨਾ ਉੱਠਣ ਕਿ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਆਪ ਹੀ ਸੁਰੱਖਿਅਤ ਨਹੀਂ ਹਨ । ਉਨ੍ਹਾਂ ਕਿਹਾ ਜੇਕਰ ਹੁਣ ਅਜਿਹਾ ਘਟਨਾਕ੍ਰਮ ਨਾ ਰੁਕ ਸਕਿਆ ਤਾਂ ਆਮ ਲੋਕਾਂ ਵਿਚ ਹੋਰ ਵੀ ਸਹਿਮ ਪੈਦਾ ਹੋ ਜਾਵੇਗਾ ਅਤੇ ਜਨਜੀਵਨ, ਸਨਅਤ ਅਤੇ ਵਪਾਰ `ਤੇ ਵੀ ਨਾਂਹ-ਪੱਖੀ ਅਸਰ ਪਵੇਗਾ । ਸੂਬੇ ਵਿਚ ਪਹਿਲਾਂ ਹੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਰਾਜ ਵਿਚ ਬਣੀ ਅਨਿਸਚਿਤਤਾ ਵਾਲੀ ਸਥਿਤੀ ਸੂਬੇ ਦੇ ਵਿਕਾਸ ਵਿਚ ਵੱਡੀਆਂ ਰੁਕਾਵਟਾਂ ਖੜੀਆਂ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top