Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰਕੇ ਕੀਤਾ ਗੈਂਗ ਰੇਪ

23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰਕੇ ਕੀਤਾ ਗੈਂਗ ਰੇਪ

23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰਕੇ ਕੀਤਾ ਗੈਂਗ ਰੇਪ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰ ਕੇ ਗੈਂਗ ਰੇਪ ਦੀ ਘਟਨਾ ਨੂੰ 2 ਆਰੋਪੀਆਂ ਨੇ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਪਿੰਡ ਦੇ ਹੀ ਰਹਿਣ ਵਾਲੇ ਨੇ ਦੋਨੋਂ ਆਰੋਪੀ, ਗੈਂਗਰੇਪ ਤੋਂ ਬਾਅਦ ਪਿੰਡ ਦੇ ਬਾਹਰ ਲੜਕੀ ਨੂੰ ਸੁੱਟ ਕੇ ਫ਼ਰਾਰ ਹੋ ਗਏ । ਪੁਲਿਸ ਨੇ ਪੀੜਤ ਲੜਕੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਅਤੇ ਦੋਨੋਂ ਆਰੋਪੀਆਂ ਖਿਲਾਫ਼ ਅਗਵਾ ਕਰਨ ਅਤੇ ਗੈਂਗਰੇਪ ਦਾ ਮੁਕਦਮਾ ਦਰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ । ਪੀੜਤ ਪਰਿਵਾਰ ਦੇ ਮੁਤਾਬਕ ਉਹਨਾਂ ਦੀ ਲੜਕੀ ਨੂੰ ਪਿੰਡ ਦੇ ਹੀ ਦੋ ਨੌਜਵਾਨ ਘਰ ਦੀਆਂ ਕੰਧਾ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਪਿਸਤੌਲ ਦੇ ਦਮ ’ਤੇ ਲੜਕੀ ਨੂੰ ਅਗਵਾ ਕਰਕੇ ਲੈ ਗਏ ਅਤੇ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਵਾਰੋਂ ਵਾਰੀ ਉਸ ਨਾਲ ਗੈਂਗ ਰੇਪ ਕੀਤਾ । ਗੈਂਗ ਰੇਪ ਕਰਨ ਤੋਂ ਬਾਅਦ ਆਰੋਪੀਆਂ ਨੇ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ, ਇਸੇ ਤਰ੍ਹਾਂ ਪੀੜਤ ਲੜਕੀ ਆਪਣੇ ਪਰਿਵਾਰ ਪਾਸ ਪਹੁੰਚੀ ਅਤੇ ਪਰਿਵਾਰ ਵੱਲੋਂ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਬੰਦੋੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ । ਇਸ ਮੌਕੇ ਡੀ. ਐਸ. ਪੀ. ਦਿਹਾਤੀ ਕਰਨ ਸ਼ਰਮਾ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ’ਤੇ 2 ਆਰੋਪੀਆਂ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਕਿ ਉਸ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਦੇ ਹੀ ਰਹਿਣ ਵਾਲੇ ਹਨ, ਆਰੋਪੀਆਂ ਖਿਲਾਫ਼ ਕਿਡਨੈਪਿੰਗ ਅਤੇ ਗੈਂਗਰੇਪ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਆਰੋਪੀ ਫ਼ਰਾਰ ਹਨ। ਪੁਲਿਸ ਵੱਲੋਂ ਜਲਦ ਹੀ ਆਰੋਪੀਆਂ ਨੂੰ ਫੜੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਗੱਲ ਕਹੀ ਹੈ ।

Advertisement
Advertisement
Advertisement
Advertisement
Scroll to Top