Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:44 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸਮਿਸ ਦਾ ਤਿਓਹਾਰ ਲੰਘਦੇ ਹੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਕ੍ਰਿਸਮਿਸ ਦਾ ਤਿਓਹਾਰ ਲੰਘਦੇ ਹੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਕ੍ਰਿਸਮਿਸ ਦਾ ਤਿਓਹਾਰ ਲੰਘਦੇ ਹੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ
ਨਵੀਂ ਦਿੱਲੀ : ਬੀਤੇ ਦਿਨੀਂ ਮਨਾਏ ਗਏ ਕ੍ਰਿਸਮਿਸ ਦੇ ਤਿਓਹਾਰ ਤੋਂ ਤੁਰੰਤ ਬਾਅਦ ਹੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਖਪਤਕਾਰਾਂ ਨੂੰ ਝਟਕਾ ਦਿੱਤਾ ਹੈ, ਜਦੋਂ ਕਿ ਸਾਲ 2024 ਹਾਲੇ ਖਤਮ ਵੀ ਨਹੀਂ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਗਲੋਬਲ ਬਾਜ਼ਾਰ `ਚ ਕੱਚੇ ਤੇਲ ਦੀਆਂ ਕੀਮਤਾਂ `ਚ ਮਾਮੂਲੀ ਵਾਧੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਕਈ ਸ਼ਹਿਰਾਂ `ਚ ਤੇਲ ਦੀਆਂ ਕੀਮਤਾਂ `ਚ ਵਾਧਾ ਕੀਤਾ,ਜਦੋਂ ਕਿ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ਵਰਗੇ ਪ੍ਰਮੁੱਖ ਮਹਾਨਗਰਾਂ ਵਿਚ ਕੀਮਤਾਂ ਸਥਿਰ ਰਹੀਆਂ । ਭਾਵ ਇੱਥੇ ਕੋਈ ਬਦਲਾਅ ਨਹੀਂ ਦੇਖਿਆ ਗਿਆ । ਹਾਲ ਹੀ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਚਲਦਿਆਂ ਕਿਹੜੇ-ਕਿਹੜੇ ਸ਼ਹਿਰਾਂ ਵਿਚ ਕੀਮਤਾਂ ਵਧੀਆਂ ਹਨ ਅਤੇ ਉੱਥੇ ਕਿੰਨੇ ਰੁਪਏ ਤੱਕ ਵਧੀਆਂ ਹਨ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ, ਜਿਸਦੇ ਚਲਦਿਆਂ ਪੰਜਾਬ ਵਿਚ ਪੈਟਰੋਲ 97.30 ਅਤੇ 87.74 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ । ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਉਥੇ ਹੀ ਮੁੰਬਈ `ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ । ਇਸੇ ਤਰ੍ਹਾਂ ਜੇਕਰ ਚੇਨਈ ਵਿਚ ਪ੍ਰਾਪਤ ਜਾਣਕਾਰੀ ਮੁਤਾਬਕ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ । ਅਜਿਹਾ ਹੀ ਹਾਲ ਕੋਲਕਾਤਾ ਵਿੱਚ ਵੀ ਹੈ, ਉੱਥੇ ਵੀ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਪਿਛਲੇ 24 ਘੰਟਿਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਮਾਮੂਲੀ ਵਾਧਾ ਹੋਇਆ ਹੈ । ਬ੍ਰੈਂਟ ਕਰੂਡ ਦੀ ਕੀਮਤ 73.58 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਦੀ ਦਰ 70.29 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ । ਗਲੋਬਲ ਬਾਜ਼ਾਰ `ਚ ਇਸ ਵਾਧੇ ਕਾਰਨ ਘਰੇਲੂ ਕੀਮਤਾਂ `ਚ ਬਦਲਾਅ ਆਇਆ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਵੈਟ ਜੋੜਨ ਤੋਂ ਬਾਅਦ ਇਨ੍ਹਾਂ ਦੀਆਂ ਕੀਮਤਾਂ ਅਸਲ ਕੀਮਤ ਤੋਂ ਲਗਭਗ ਦੁੱਗਣੀਆਂ ਹੋ ਜਾਂਦੀਆਂ ਹਨ । ਇਹੀ ਕਾਰਨ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਮਾਮੂਲੀ ਤਬਦੀਲੀਆਂ ਦਾ ਵੀ ਸਿੱਧਾ ਅਸਰ ਭਾਰਤੀ ਖਪਤਕਾਰਾਂ `ਤੇ ਪੈਂਦਾ ਹੈ । ਤੇਲ ਦੀਆਂ ਕੀਮਤਾਂ ਵਿਚ ਇਹ ਵਾਧਾ ਆਮ ਆਦਮੀ ਦੀਆਂ ਜੇਬਾਂ `ਤੇ ਵਾਧੂ ਬੋਝ ਪਾ ਸਕਦਾ ਹੈ । ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ `ਚ ਗਲੋਬਲ ਬਾਜ਼ਾਰ `ਚ ਤੇਲ ਦੀਆਂ ਕੀਮਤਾਂ ਕਿਸ ਦਿਸ਼ਾ `ਚ ਜਾਂਦੀਆਂ ਹਨ ਅਤੇ ਘਰੇਲੂ ਬਾਜ਼ਾਰ `ਤੇ ਇਸ ਦਾ ਕੀ ਅਸਰ ਪੈਂਦਾ ਹੈ ।

Advertisement
Advertisement
Advertisement
Advertisement
Scroll to Top