Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:40 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ 'ਨੇਚਰ ਪਾਰਕ' ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ 'ਨੇਚਰ ਪਾਰਕ' ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ‘ਨੇਚਰ ਪਾਰਕ’ ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ
ਸੁਨਾਮ ਸ਼ਹਿਰ ਵਿੱਚ ਬਣੇ ਵਿਰਾਸਤੀ ਗੇਟ ਦੀ ਦਿੱਖ ਨੂੰ ਸੰਵਾਰਨ ਦੀ ਪ੍ਰਕਿਰਿਆ ਕਰਵਾਈ ਸ਼ੁਰੂ
ਸੁਨਾਮ ਸ਼ਹਿਰ ਵਿੱਚ ਕਰੀਬ 75 ਲੱਖ ਰੁਪਏ ਦੀ ਲਾਗਤ ਵਾਲੇ 2 ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿਖੇ ਜਿੱਥੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਨੇਚਰ ਪਾਰਕ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 2 ਵੱਖ-ਵੱਖ ਲੋਕ ਪੱਖੀ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਵੀ ਕੀਤੀ । ਅੱਜ ਤੜਕਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਰੋਡ ਉੱਤੇ ਸਥਿਤ ਨੇਚਰ ਪਾਰਕ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੁਦਰਤ ਦੇ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਆਗਾਜ਼ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਕੀਤਾ ਗਿਆ ਸੀ ਅਤੇ ਮਹਿਜ਼ ਦੋ ਸਾਲਾਂ ਦੇ ਅੰਦਰ ਇਸ ਨੇਚਰ ਪਾਰਕ ਨੂੰ ਖੂਬਸੂਰਤ ਦਿੱਖ ਪ੍ਰਦਾਨ ਕਰਕੇ ਵਾਤਾਵਰਣ ਪ੍ਰੇਮੀਆਂ ਨੂੰ ਸੌਂਪ ਦਿੱਤਾ ਗਿਆ ਹੈ । ਸ੍ਰੀ ਅਰੋੜਾ ਨੇ ਕਿਹਾ ਕਿ ਇਸ ਪਾਰਕ ਵਿੱਚ ਸੈਰ ਕਰਨ ਲਈ ਆਉਣ ਵਾਲੇ ਹਰ ਉਮਰ ਵਰਗ ਦੇ ਨਾਗਰਿਕ, ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ । ਉਹਨਾਂ ਦੱਸਿਆ ਕਿ ਇਹ ਜਗ੍ਹਾ ਪਿਛਲੇ ਕਈ ਸਾਲਾਂ ਤੋਂ ਅਣਗੌਲੀ ਪਈ ਸੀ ਅਤੇ ਲੋਕ ਇਸ ਨੂੰ ਕੂੜੇ ਡੰਪ ਵੱਜੋਂ ਵਰਤੋ ਵਿੱਚ ਲਿਆ ਰਹੇ ਸਨ ਜਿਸ ਨੂੰ ਲੋਕ ਹਿੱਤ ਵਿੱਚ ਪੂਰਨ ਤੌਰ ਤੇ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਜਿੱਥੇ ਹਰਿਆਲੀ ਭਰਪੂਰ ਚੌਗਿਰਦਾ ਵਿਕਸਿਤ ਕੀਤਾ ਗਿਆ ਹੈ ਉੱਥੇ ਹੀ ਬੱਚਿਆਂ ਦੇ ਖੇਡਣ ਲਈ ਸੁਵਿਧਾ, ਓਪਨ ਜਿਮ, ਸੋਲਰ ਲਾਈਟਾਂ ਦੀ ਵਿਵਸਥਾ ਅਤੇ ਬਾਰਿਸ਼ ਤੋਂ ਬਚਾਅ ਲਈ ਸ਼ੈੱਡ ਤੇ ਗਜੀਬੋ ਵੀ ਤਿਆਰ ਕਰਵਾਏ ਗਏ ਹਨ ।
ਇਸ ਉਪਰੰਤ ਉਹਨਾਂ ਨੇ ਰੋਜ਼ ਗਾਰਡਨ ਦੇ ਨਾਲ ਹੀ 54.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਪਾਰਕ ਦਾ ਨੀਹ ਪੱਥਰ ਵੀ ਰੱਖਿਆ । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਆਰੰਭੀ ਮੁਹਿੰਮ ਦੇ ਤਹਿਤ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਸ਼ਹਿਰ ਵਿੱਚ ਬਣੇ ਵਿਰਾਸਤੀ ਗੇਟ ਦੀ ਦਿੱਖ ਨੂੰ ਸੰਵਾਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਇਸ ਵਿਰਾਸਤੀ ਗੇਟ ਦਾ ਕਾਇਆ ਕਲਪ ਹੋ ਜਾਵੇਗਾ ਅਤੇ ਇਹ ਸ਼ਹਿਰ ਦੀ ਖੂਬਸੂਰਤੀ ਵਿੱਚ ਹੋਰ ਵਾਧਾ ਕਰੇਗਾ । ਉਹਨਾਂ ਦੱਸਿਆ ਕਿ ਇਸ ਉੱਤੇ ਲਗਭਗ 21 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਵਿਭਾਗੀ ਅਧਿਕਾਰੀਆਂ ਨੂੰ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ । ਇਸ ਮੌਕੇ ਡਵੀਜ਼ਨਲ ਵਣ ਅਫਸਰ ਮੋਨਿਕਾ ਦੇਵੀ ਯਾਦਵ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਜਤਿੰਦਰ ਜੈਨ, ਐਮ.ਸੀ ਚਮਕੌਰ ਸਿੰਘ ਹਾਂਡਾ, ਗੁਰਤੇਗ ਸਿੰਘ, ਆਸ਼ਾ ਬਜਾਜ, ਵਿੱਕੀ ਐਮ. ਸੀ., ਸੰਤੋਸ਼ ਰਾਣੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਮਨੀ ਸਰਾਓ, ਹਰਵਿੰਦਰ ਸਿੰਘ ਨਾਮਧਾਰੀ, ਨਰਿੰਦਰ ਠੇਕੇਦਾਰ, ਰੇਂਜ ਅਫਸਰ ਸਤਬੀਰ ਸਿੰਘ, ਘਨਈਆ ਲਾਲ, ਸੋਨੂੰ ਵਰਮਾ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top