Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਵਾਲਿਆਂ ਨੂੰ ਹੀ ਝੂਠੇ ਮੁਕਾਬਲੇ ’ਚ ਮਾਰਨ ਦੇ ਦੋਸ਼ੀ ਐਸ. ਐਚ. ਓ. ਸਮੇਤ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ

ਪੁਲਸ ਵਾਲਿਆਂ ਨੂੰ ਹੀ ਝੂਠੇ ਮੁਕਾਬਲੇ ’ਚ ਮਾਰਨ ਦੇ ਦੋਸ਼ੀ ਐਸ. ਐਚ. ਓ. ਸਮੇਤ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ

ਪੁਲਸ ਵਾਲਿਆਂ ਨੂੰ ਹੀ ਝੂਠੇ ਮੁਕਾਬਲੇ ’ਚ ਮਾਰਨ ਦੇ ਦੋਸ਼ੀ ਐਸ. ਐਚ. ਓ. ਸਮੇਤ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ
ਮੁਹਾਲੀ : ਮੁਹਾਲੀ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਪੁਲਿਸ ਵਾਲਿਆਂ ਨੂੰ ਹੀ ਝੂਠੇ ਪੁਲਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਤਤਕਾਲੀ ਐਸ. ਐਚ. ਓ. ਸਮੇਤ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਘਟਨਾ 32 ਸਾਲ ਪਹਿਲਾਂ ਦੀ ਹੈ ਜਦੋਂ ਪੰਜਾਬ ਵਿਚ ਸਿਪਾਹੀ ਜਗਦੀਪ ਸਿੰਘ ਮੱਖਣ ਅਤੇ ਐਸ. ਪੀ. ਓ. ਗੁਰਨਾਮ ਸਿੰਘ ਨੂੰ ਝੂਠੇ ਪੁਲਸ ਮੁਕਾਬਲੇ ਵਿਚ ਮਾਰ ਮੁਕਾਇਆ ਗਿਆ ਤੇ ਲਾਸ਼ਾਂ ਨੂੰ ਲਾਵਾਰਸ ਦੱਸ ਕੇ ਅੰਤਿਮ ਸਸਕਾਰ ਕਰ ਦਿੱਤਾ ਗਿਆ । ਸੀ. ਬੀ. ਆਈ. ਅਦਾਲਤ ਨੇ ਇਸ ਮਾਮਲੇ ਵਿਚ ਤਤਕਾਲੀ ਐਸ. ਐਚ. ਓ. ਗੁਰਬਚਨ ਸਿੰਘ, ਤਤਕਾਲੀ ਏ. ਐਸ. ਆਈ. ਰੇਸ਼ਮ ਸਿੰਘ ਤੇ ਸਾਬਕਾ ਥਾਣੇਦਾਰ ਹੰਸਰਾਜ ਨੂੰ ਧਾਰਾ 302 ਅਤੇ 120 ਬੀ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦੋਂ ਕਿ ਅਰਜੁਨ ਸਿੰਘ ਨਾਂ ਦੇ ਇਕ ਹੋਰ ਮੁਲਜ਼ਮ ਦੀ ਤਿੰਨ ਸਾਲ ਪਹਿਲਾਂ ਦਸੰਬਰ 2021 ਵਿਚ ਮੌਤ ਹੋ ਚੁੱਕੀ ਹੈ । ਦੋਸ਼ੀਆਂ ਨੂੰ ਸਵਾ ਲੱਖ ਰੁਪੲ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top