Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਰੈਗੂਲਰ/ਵੀਕਐਂਡ) ਯੂ.ਜੀ.ਸੀ./ਨੈਟ ਅਤੇ ਪੀ.ਸੀ.ਐੱਸ.(ਜੂਡੀਸ਼ਰੀ) ਦੀ ਤਿਆਰੀ ਲਈ ਹਨ।
ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਇਨ੍ਹਾਂ ਟੈਸਟਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਇਸ ਕੇਂਦਰ ਨਾਲ਼ ਜੁੜ ਕੇ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 07-01-2025 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641, 9779150845 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।

Advertisement
Advertisement
Advertisement
Advertisement
Scroll to Top