Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ
ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ : ਪਿਛਲੇ ਦਿਨੀਂ ਜੌਰਜੀਆ ਵਿਖੇ ਇੱਕ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸੁਨਾਮ ਦੇ ਇੱਕ ਜੋੜੇ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਰੋਜ਼ੀ ਰੋਟੀ ਕਮਾਉਣ ਲਈ ਜੌਰਜੀਆ ਵਿਖੇ ਗਏ ਸਨ ਅਤੇ ਇਸ ਦੁਖਾਂਤਕ ਹਾਦਸੇ ਦਾ ਸ਼ਿਕਾਰ ਹੋ ਗਏ । ਉਹਨਾਂ ਨੇ ਪੀੜਿਤ ਪਰਿਵਾਰ ਨੂੰ ਹੌਸਲਾ ਦਿੰਦਿਆ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਹਨਾਂ ਦੇ ਨਾਲ ਖੜੀ ਹੈ ਅਤੇ ਜੌਰਜੀਆ ਹਾਦਸੇ ਦੇ ਸ਼ਿਕਾਰ ਪੰਜਾਬੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਤਰਜੀਹ ਦੇ ਆਧਾਰ ‘ਤੇ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਵਿਦੇਸ਼ ਮੰਤਰਾਲੇ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਦੀ ਹਰ ਲੋੜੀਂਦੀ ਮਦਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੁਨਾਮ ਵਿਖੇ ਮ੍ਰਿਤਕ ਦੇਹਾਂ ਲਿਆਉਣ ਲਈ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ । ਉਹਨਾਂ ਦੱਸਿਆ ਕਿ ਇਸ ਹਾਦਸੇ ਦੇ ਮ੍ਰਿਤਕਾਂ ਦੀਆਂ ਦੇਹਾਂ ਅਗਲੇ ਦੋ ਤਿੰਨ ਦਿਨਾਂ ਵਿੱਚ ਪੰਜਾਬ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਪਹੁੰਚ ਜਾਣਗੀਆਂ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਜਤਿੰਦਰ ਜੈਨ, ਬਾਵਾ ਸਿੰਘ, ਮਨੀ ਸਰਾਉ ਅਤੇ ਰਾਮ ਭਟਾਲੀਆ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top