Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਗੁਜਰਾਤ ਦੇ ਸੂਰਤ 'ਚ ਪੁਲਸ ਨੇ 15 ਕਿਲੋ ਸੋਨਾ ਕੀਤਾ ਬਰਾਮਦ, 2 ਗ੍ਰਿਫਤਾਰ

ਗੁਜਰਾਤ ਦੇ ਸੂਰਤ 'ਚ ਪੁਲਸ ਨੇ 15 ਕਿਲੋ ਸੋਨਾ ਕੀਤਾ ਬਰਾਮਦ, 2 ਗ੍ਰਿਫਤਾਰ

ਗੁਜਰਾਤ ਦੇ ਸੂਰਤ ‘ਚ ਪੁਲਸ ਨੇ 15 ਕਿਲੋ ਸੋਨਾ ਕੀਤਾ ਬਰਾਮਦ, 2 ਗ੍ਰਿਫਤਾਰ
ਸੂਰਤ : ਗੁਜਰਾਤ ਦੇ ਸੂਰਤ ‘ਚ ਪੁਲਸ ਨੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਇਕ ਵਾਹਨ ‘ਚੋਂ 15 ਕਿਲੋ ਸੋਨਾ ਬਰਾਮਦ ਕੀਤਾ ਹੈ । ਜ਼ਬਤ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ । ਪੁਲਸ ਨੇ ਮੌਕੇ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ । ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੋਨੇ ਦੀ ਇਸ ਵੱਡੀ ਖੇਪ ਨੂੰ ਕੱਪੜਿਆਂ ਵਿੱਚ ਛੁਪਾ ਰਹੇ ਸਨ। ਜਦੋਂ ਪੁਲਸ ਨੇ ਚੈਕ ਪੋਸਟ ’ਤੇ ਗੱਡੀ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਗੱਡੀ ਦੇ ਅੰਦਰ ਰੱਖੀ ਸੋਨੇ ਦੀ ਇਹ ਖੇਪ ਮਿਲੀ । ਪੁਲਿਸ ਨੂੰ ਕੀਤੀ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਨੇ ਦੱਸਿਆ ਹੈ ਕਿ ਉਹ ਇਹ ਸੋਨਾ ਮਹਿੰਦਰਪੁਰਾ ਤੋਂ ਅੰਬਾਲਾ ਦੀ ਇੱਕ ਫੈਕਟਰੀ ਵਿੱਚ ਲਿਜਾਇਆ ਜਾ ਰਿਹਾ ਸੀ । ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਸੋਨਾ ਕਿਸ ਦਾ ਹੈ ਅਤੇ ਉਕਤ ਫੈਕਟਰੀ ਵਿਚ ਕਿਉਂ ਲਿਜਾਇਆ ਜਾ ਰਿਹਾ ਸੀ । ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਪੁਲਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਰਾਤ ਦੀ ਗਸ਼ਤ ਦੌਰਾਨ ਸਸੋਰੀ ਪੁਲਸ ਸਟੇਸ਼ਨ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਸੈਲਰੀਆ ਕਾਰ ਵਿੱਚ ਭਾਰੀ ਮਾਤਰਾ ਵਿੱਚ ਸੋਨਾ ਲੈ ਕੇ ਜਾ ਰਹੇ ਹਨ । ਮਿਲੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਸਿਮਡਾ ਚੈੱਕ ਪੋਸਟ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ । ਇਸ ਜਾਂਚ ਦੌਰਾਨ ਪੁਲਸ ਟੀਮ ਨੂੰ ਇਹ ਸੋਨਾ ਮਿਲਿਆ ਹੈ । ਫਿਲਹਾਲ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ । ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਸੋਨਾ ਕਿਸ ਦਾ ਸੀ ।

Advertisement
Advertisement
Advertisement
Advertisement
Scroll to Top