Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:03 am

+91 90915 01313 , +91 90916 01313

punjabbanni@gmail.com
punjabbani@yahoo.com

ਜੀ. ਐਸ. ਟੀ. ਕੌਂਸਲ ਦੀ ਮੀਟਿੰਗ ਆਯੋਜਿਤ

ਜੀ. ਐਸ. ਟੀ. ਕੌਂਸਲ ਦੀ ਮੀਟਿੰਗ ਆਯੋਜਿਤ

ਜੀ. ਐਸ. ਟੀ. ਕੌਂਸਲ ਦੀ ਮੀਟਿੰਗ ਆਯੋਜਿਤ
ਜੈਸਲਮੇਰ : ਗੂਡਜ਼ ਸਰਵਿਸ ਟੈਕਸ ਜੀ. ਐਸ. ਟੀ. ਕੌਂਸਲ ਦੀ ਮੀਟਿੰਗ ਅੱਜ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤੀ । ਮੀਟਿੰਗ ਵਿੱਚ ਪੌਪਕੌਰਨ ਨੂੰ ਵੀ ਜੀ. ਐਸ. ਟੀ. ਦੇ ਦਾਇਰੇ ਵਿੱਚ ਲਿਆਂਦਾ ਗਿਆ, ਜਿਸ ਤਹਿਤ ਹੁਣ ਰੈਡੀ ਟੂ ਈਟ ਪੌਪਕੌਰਨ ‘ਤੇ ਵੀ ਜੀ. ਐਸ. ਟੀ. ਲਗਾਇਆ ਜਾਵੇਗਾ । ਮੀਟਿੰਗ ਵਿੱਚ ਜੀਵਨ ਅਤੇ ਸਿਹਤ ਬੀਮਾ ਪਾਲਿਸੀਆਂ ਦੇ ਪ੍ਰੀਮੀਅਮ ’ਤੇ ਟੈਕਸ ਘਟਾਉਣ ਦਾ ਫੈਸਲਾ ਟਾਲ ਦਿੱਤਾ ਗਿਆ ਤੇ ਇਸ ਸਬੰਧੀ ਕੁਝ ਹੋਰ ਤਕਨੀਕੀ ਪਹਿਲੂਆਂ ਵੱਲ ਧਿਆਨ ਦੇਣ ਦੀ ਲੋੜ ਤੇ ਜੋਰ ਦਿੱਤਾ ਗਿਆ ਅਤੇ ਇਸ ਸਬੰਧੀ ਵਿਚਾਰ ਕਰਨ ਦਾ ਕੰਮ ਜੀ. ਓ. ਐਮ. ਨੂੰ ਸੌਂਪਿਆ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਪਹੁੰਚੇ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਇਸ ਸਬੰਧ ਵਿਚ ਕਿਹਾ ਕਿ ਪਾਲਿਸੀਆਂ ਦੇ ਪ੍ਰੀਮੀਅਮ ‘ਤੇ ਜੀ. ਐਸ. ਟੀ. ਲਗਾਉਣ ਦਾ ਫੈਸਲਾ ਜੀ. ਓ. ਐਮ. ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੀ. ਓ. ਐਮ. ਦੇ ਮੈਂਬਰਾਂ ਵਿੱਚ ਮਤਭੇਦ ਹੋਣ ਕਾਰਨ ਫੈਸਲੇ ਵਿੱਚ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਬੀਮੇ ‘ਤੇ ਜੀ. ਐਸ. ਟੀ. ਬਾਰੇ ਮੰਤਰੀ ਸਮੂਹ ਦੀ ਅਗਲੀ ਮੀਟਿੰਗ ਜਨਵਰੀ ਵਿੱਚ ਹੋ ਸਕਦੀ ਹੈ। ਮੀਟਿੰਗ ਵਿੱਚ ਕੇਂਦਰੀ ਵਿੱਤ ਰਾਜ ਮੰਤਰੀ ਪੀ. ਪੀ. ਚੌਧਰੀ ਅਤੇ ਗੋਆ, ਹਰਿਆਣਾ, ਜੰਮੂ ਅਤੇ ਕਸਮੀਰ, ਮੇਘਾਲਿਆ ਅਤੇ ਉੜੀਸਾ ਵਰਗੇ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਕਈ ਪ੍ਰਮੁੱਖ ਅਧਿਕਾਰੀ ਸਾਮਲ ਹੋਣਗੇ, ਇਸ ਦੇ ਨਾਲ ਹੀ ਵੱਖ-ਵੱਖ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਦੇ ਵਿੱਤ ਮੰਤਰੀਆਂ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ, ਬਿਹਾਰ, ਮੱਧ ਪ੍ਰਦੇਸ ਅਤੇ ਤੇਲੰਗਾਨਾ ਦੇ ਉਪ ਮੁੱਖ ਮੰਤਰੀ ਵੀ ਚਰਚਾ ਵਿੱਚ ਹਿੱਸਾ ਲੈ ਰਹੇ ਹਨ ।

Advertisement
Advertisement
Advertisement
Advertisement
Scroll to Top