Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:19 am

+91 90915 01313 , +91 90916 01313

punjabbanni@gmail.com
punjabbani@yahoo.com

ਝਾਰਖੰਡ ਵਿੱਚ ਹੋਈ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ਾਂ ਨੇ ਜਿੱਤੇ ਪੰਜ ਤਗ਼ਮੇ

ਝਾਰਖੰਡ ਵਿੱਚ ਹੋਈ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ਾਂ ਨੇ ਜਿੱਤੇ ਪੰਜ ਤਗ਼ਮੇ

ਝਾਰਖੰਡ ਵਿੱਚ ਹੋਈ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ਾਂ ਨੇ ਜਿੱਤੇ ਪੰਜ ਤਗ਼ਮੇ
-ਪਰਨੀਤ ਕੌਰ ਦੇ ਹਿੱਸੇ ਆਏ ਤਿੰਨ ਸੋਨ ਤਗ਼ਮੇ ਅਤੇ ਇੱਕ ਕਾਂਸੀ ਤਗ਼ਮਾ
-ਰਵੀ ਮਲਿਕ ਨੇ ਜਿੱਤਿਆ ਚਾਂਦੀ ਤਗ਼ਮਾ
ਪਟਿਆਲਾ, 21 ਦਸੰਬਰ : ਝਾਰਖੰਡ ਦੇ ਜਮਸ਼ੇਦਪੁਰ ਵਿੱਚ ਹੋਈ ਨੈਸ਼ਨਲ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ਾਂ ਨੇ ਪੰਜ ਤਗ਼ਮੇ ਜਿੱਤ ਲਏ ਹਨ । ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਚਾਰ ਤਗ਼ਮੇ ਪਰਨੀਤ ਕੌਰ ਨੇ ਅਤੇ ਇੱਕ ਤਗ਼ਮਾ ਰਵੀ ਮਲਿਕ ਨੇ ਜਿੱਤਿਆ । ਪਰਨੀਤ ਕੌਰ ਨੇ ਤੀਰਅੰਦਾਜ਼ੀ ਦੇ ਵੱਖ ਵੱਖ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨ ਤਗ਼ਮੇ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ । ਉਨ੍ਹਾਂ ਦੱਸਿਆ ਕਿ ਉਹ ਸੀਨੀਅਰ ਨੈਸ਼ਨਲ ਵਿੱਚ ਚੈਂਪੀਅਨ ਬਣਨ ਵਾਲ਼ੀ ਪਹਿਲੀ ਪੰਜਾਬਣ ਖਿਡਾਰੀ ਬਣ ਗਈ ਹੈ । ਰਵੀ ਮਲਿਕ ਨੇ ਚਾਂਦੀ ਤਗ਼ਮਾ ਜਿੱਤਿਆ ਹੈ । ਡੀਨ ਅਕਾਦਮਿਕ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ । ਉਨ੍ਹਾਂ ਇਸ ਪ੍ਰਾਪਤੀ ਉੱਤੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਰਨੀਤ ਕੌਰ ਜਿਹੇ ਹੋਣਹਾਰ ਖਿਡਾਰੀਆਂ ਉੱਤੇ ਮਾਣ ਹੈ । ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ । ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ । ਉਹ ਦੋ ਦਰਜਨ ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ । ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ ।

Advertisement
Advertisement
Advertisement
Advertisement
Scroll to Top