Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 9:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼
ਉੱਪ ਮੰਡਲ ਮੈਜਿਸਟ੍ਰੇਟ, ਕਾਰਜਸਾਧਕ ਅਫਸਰਾਂ ਤੇ ਬੀ. ਡੀ. ਪੀ. ਓਜ਼ ਨੂੰ ਚੀਨੀ ਡੋਰ ਖ਼ਿਲਾਫ਼ ਮੁਹਿੰਮ ਚਲਾਉਣ ਦੀ ਹਦਾਇਤ
ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਆਪਕ ਲੋਕ ਹਿੱਤਾਂ ਨੂੰ ਮੱਦੇ ਨਜ਼ਰ ਰੱਖਦਿਆਂ ਸਮੂਹ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੀਨੀ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਵਾਸਤੇ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਇਹ ਦੇਖਣ ਵਿੱਚ ਆ ਰਿਹਾ ਹੈ ਕਿ ਕਈ ਥਾਈ ਪਤੰਗਬਾਜ਼ੀ ਦੇ ਸ਼ੌਕੀਨ ਰਾਹਗੀਰਾਂ ਅਤੇ ਹੋਰਨਾਂ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ ਅਤੇ ਪਲਾਸਟਿਕ ਨਾਲ ਬਣੀ ਡੋਰ ਜਾਨੀ ਨੁਕਸਾਨ ਦਾ ਕਾਰਨ ਬਣ ਰਹੀ ਹੈ ਜਿਸ ਨੂੰ ਸਖਤੀ ਨਾਲ ਰੋਕਿਆ ਜਾਣਾ ਜਰੂਰੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਐਸ. ਡੀ. ਐਮ. ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਇਸ ਮਾਮਲੇ ਵਿੱਚ ਜਾਂਚ ਮੁਹਿੰਮ ਚਲਾਉਂਦੇ ਹੋਏ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਕੀਮਤੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਚੀਨੀ ਡੋਰ ਦੀ ਵਿਕਰੀ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਇੱਕ ਕਿਹਾ ਕਿ ਪਤੰਗ ਉਡਾਉਣ ਦੇ ਸ਼ੌਕੀਨ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਆਪਣੇ ਸ਼ੌਕ ਦੀ ਪੂਰਤੀ ਲਈ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਨਾ ਕੀਤੀ ਜਾਵੇ ਕਿਉਂਕਿ ਜ਼ਿਲ੍ਹਾ ਸੰਗਰੂਰ ਵਿੱਚ ਚੀਨੀ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰ ਉਤੇ ਪਾਬੰਦੀ ਹੁਕਮ ਲਾਗੂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਨੂੰ ਅਣਗੌਲਿਆਂ ਕਰ ਕੇ ਇਸ ਜਾਨਲੇਵਾ ਡੋਰ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top