Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:22 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਸੰਗਰੂਰ, 22 ਦਸੰਬਰ : ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 14 ਦਸੰਬਰ ਤੋਂ 20 ਦਸੰਬਰ ਤੱਕ ਡਰੱਗ ਦੇ 05 ਮੁਕੱਦਮੇ ਦਰਜ ਕਰਕੇ 07 ਕਥਿਤ ਦੋਸ਼ੀ ਕਾਬੂ ਕਰਕੇ 57 ਗ੍ਰਾਮ ਹੈਰੋਇਨ, 01 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 181.500 ਲੀਟਰ ਸ਼ਰਾਬ ਠੇਕਾ ਦੇਸੀ ਅਤੇ 18.750 ਲੀਟਰ ਸ਼ਰਾਬ ਨਜਾਇਜ ਬ੍ਰਾਮਦ ਕਰਵਾਈ ਗਈ । ਐਸ. ਐਸ. ਪੀ. ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top