Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ

ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ ਡਿਪਟੀ ਕਮਿਸ਼ਨਰ
ਪਟਿਆਲਾ, 1 ਜੁਲਾਈ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. patialatehsildar@gmail.com, ਸਬ ਡਵੀਜ਼ਨ ਦੁਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. dudhansadhantehsil@gmail.com, ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. tehsildar.rjp@gmail.com, ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. tehsilofficenabha@gmail.com, ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ sub.registrarsamana@gmail.com ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. tehsilofficepatran@gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top