Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਸਮੁੱਚੀਆਂ ਤਿਆਰੀਆਂ ਮੁਕੰਮਲ
-ਚੋਣ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਜਾਇਜ਼ਾ
-ਚੋਣਾਂ ਇੱਕ ਤਿਉਹਾਰ, ਵੋਟਰ ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਤੋਂ ਜਮਹੂਰੀ ਹੱਕ ਦੀ ਵਰਤੋਂ ਕਰਨ : ਡਾ. ਪ੍ਰੀਤੀ ਯਾਦਵ
-ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ ਵੋਟਾਂ, ਵੋਟਰ ਉਤਸ਼ਾਹ ਨਾਲ ਪਾਉਣ ਵੋਟਾਂ
-ਹਰ ਪੋਲਿੰਗ ਬੂਥ ‘ਤੇ ਹੋਵੇਗੀ ਵੀਡੀਓਗ੍ਰਾਫ਼ੀ, ਸੁਰੱਖਿਆ ਦੇ ਪੁਖ਼ਤਾ ਇੰਤਜਾਮ : ਐਸ. ਐਸ. ਪੀ. ਡਾ. ਨਾਨਕ ਸਿੰਘ
ਪਟਿਆਲਾ, 20 ਦਸੰਬਰ : ਨਗਰ ਨਿਗਮ ਦੀਆਂ 45 ਵਾਰਡਾਂ, ਨਗਰ ਪੰਚਾਇਤ ਘੱਗਾ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਅਤੇ ਵੋਟਾਂ ਪੈਣ ਮਗਰੋਂ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ਵਿਖੇ ਹੀ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹੇ ਦੇ ਚੋਣਾਂ ਵਾਲੇ ਵਾਰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ । ਇਸ ਦੌਰਾਨ ਚੋਣ ਆਬਜ਼ਰਵਰ ਤੇ ਸਕੱਤਰ ਸਹਿਕਾਰਤਾ ਅਨਿੰਦਿਤਾ ਮਿੱਤਰਾ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪੋਲ ਪਾਰਟੀਆਂ ਨੂੰ ਰਵਾਨਾ ਕਰਨ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਵੋਟਿੰਗ ਮਸ਼ੀਨਾਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਰਵਾਨਾ ਕੀਤਾ ਗਿਆ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣਾਂ ਇੱਕ ਤਿਉਹਾਰ ਹੁੰਦੀਆਂ ਹਨ, ਇਸ ਲਈ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ।
ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ । ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ । ਇਸੇ ਦੌਰਾਨ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਅਤੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਜਿਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ, ਜਦਕਿ ਪੈਟਰੌਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ । ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ । ਵਾਰਡ ਨੰਬਰ 1 ਤੋਂ 14 ਦੇ ਰਿਟਰਨਿੰਗ ਅਧਿਕਾਰੀ ਤੇ ਆਰ.ਟੀ.ਓ. ਨਮਨ ਮਾਰਕੰਨ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਕੁਲ ਪੋਲਿੰਗ ਬੂਥ 46 ਹਨ ਅਤੇ ਕੁਲ ਵੋਟਰ 57836 ਹਨ, ਜਿਨ੍ਹਾਂ ‘ਚ 29483 ਮਰਦ ਅਤੇ 28353 ਮਹਿਲਾ ਵੋਟਰ ਹਨ । ਵਾਰਡ ਨੰਬਰ 15 ਤੋਂ 29 ਦੇ ਰਿਟਰਨਿੰਗ ਅਧਿਕਾਰੀ ਐਸ. ਡੀ. ਐਮ. ਮਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਵਾਰਡ ਨੰਬਰ 17 ਨੂੰ ਛੱਡ ਕੇ 14 ਲੋਕੇਸ਼ਨਾਂ ਦੇ ਕੁਲ ਪੋਲਿੰਗ ਬੂਥ 63 ਮਰਦ 39773 ਤੇ ਮਹਿਲਾ 36869 ਅਤੇ 5 ਹੋਰ ਵੋਟਰ ਤੇ ਕੁਲ 76647 ਵੋਟਰ ਹਨ, ਜਦੋਂਕਿ ਵਾਰਡ ਨੰਬਰ 30 ਤੋਂ 45 ਦੇ ਰਿਟਰਨਿੰਗ ਅਧਿਕਾਰੀ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 32 ਪੋਲਿੰਗ ਬੂਥ ਹਨ ਅਤੇ ਇੱਥੇ ਮਰਦ ਵੋਟਰ 20227 ਅਤੇ 18881 ਮਹਿਲਾ ਵੋਟਰ ਤੇ ਹੋਰ ਵੋਟਰ 4 ਸਮੇਤ ਕੁਲ 39112 ਵੋਟਰ ਹਨ । ਇਸ ਤੋਂ ਇਲਾਵਾ ਵਾਰਡ ਨੰਬਰ 46 ਤੋਂ 60 ਦੇ ਰਿਟਰਨਿੰਗ ਅਧਿਕਾਰੀ ਤੇ ਐਸ. ਡੀ. ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 45 ਪੋਲਿੰਗ ਬੂਥ ਹਨ ਅਤੇ ਇੱਥੇ 27438 ਮਰਦ, 26384 ਮਹਿਲਾ ਤੇ 1 ਹੋਰ ਵੋਟਰ ਹਨ ਅਤੇ ਕੁਲ 53822 ਵੋਟਰ ਹਨ ।

Advertisement
Advertisement
Advertisement
Advertisement
Scroll to Top