Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 7:56 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ
ਪਟਿਆਲਾ 23 ਦਸੰਬਰ : ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਪੀ. ਆਰ. ਟੀ. ਸੀ. ਪਟਿਆਲਾ ਡਿਪੂ ਦੇ 72 ਸੇਵਾ ਮੁਕਤ ਸੀਨੀਅਰ ਸਿਟੀਜਨ ਕਰਮਚਾਰੀਆਂ ਦਾ ਲੋਈਆਂ ਅਤੇ ਮਮੈਂਟੋ ਦੇ ਕੇ ਸਨਮਾਨ ਕੀਤਾ ਗਿਆ ਅਤੇ ਮੌਜੂਦਾ ਨੌਕਰੀਆਂ ਕਰ ਰਹੇ ਏਟਕ ਦੇ ਕਰਮਚਾਰੀ ਮੈਂਬਰਾਂ ਵਲੋਂ ਇਸ ਸਾਰੇ ਸਮਾਗਮ ਲਈ ਸ਼ਾਨਦਾਰ ਖਾਣੇ ਦਾ ਪ੍ਰਬੰਧ ਕੀਤਾ ਗਿਆ । ਸੇਵਾ ਮੁਕਤ ਕਰਮਚਾਰੀਆਂ ਦਾ ਇਹ ਸਨਮਾਨ ਸਮਾਰੋਹ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ ਪੀ. ਆਰ. ਟੀ. ਸੀ. ਵਰਕਰਜ ਯੂਨੀਅਨ ਏਟਕ ਦੇ 19 ਦਸੰਬਰ ਨੂੰ 76ਵੇਂ ਜਨਮ ਦਿਨ ਨੂੰ ਸਮਰਪਿਤ ਕਰਕੇ ਆਯੋਜਿਤ ਕੀਤਾ ਗਿਆ ਸੀ । ਇਸ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਦੇ ਜਨਰਲ ਸਕੱਤਰ ਸ੍ਰੀ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਨ੍ਹਾਂ 72 ਸੇਵਾ ਮੁਕਤ ਕਰਮਚਾਰੀਆਂ ਦਾ ਅੱਜ ਸਨਮਾਨ ਕੀਤਾ ਜਾ ਰਿਹਾ ਹੈ ਇਹਨਾਂ ਵਿਚੋਂ ਵੱਡੀ ਗਿਣਤੀ ਉਹ ਹਨ ਜਿਹੜੇ ਯੂਨੀਅਨ ਵਿੱਚ ਵੱਡੇ ਜਾਂ ਛੋਟੇ ਅਹੁਦਿਆਂ ਤੇ ਜਥੇਬੰਦੀ ਦਾ ਕੰਮ ਦ੍ਰਿੜਤਾ ਨਾਲ ਕਰਦੇ ਰਹੇ ਹਨ। ਉਹਨਾਂ ਵਲੋਂ ਟਰੇਡ ਯੂਨੀਅਨ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ ਅਤੇ ਯੂਨੀਅਨ ਵਲੋਂ ਪੀ. ਆਰ. ਟੀ. ਸੀ. ਦੇ ਵਰਕਰਾਂ ਲਈ ਪੈਨਸ਼ਨ ਦੀ ਮੰਗ ਮਨਵਾਕੇ ਹਜਾਰਾ ਸੇਵਾ ਮੁਕਤ ਕਰਮਚਾਰੀਆਂ ਦਾ ਜਿੰਦਗੀ ਦੇ ਬੁਢਾਪੇ ਦਾ ਪੰਧ ਸੌਖਾ ਕੀਤਾ । ਇਸ ਤੋਂ ਇਲਾਵਾ ਯੂਨੀਅਨ ਵਲੋਂ ਕੀਤੇ ਗਏ ਅਨੇਕਾ ਸੰਘਰਸ਼ਾਂ ਦੇ ਵਿੱਚ ਮੋਹਰੀ ਰੋਲ ਅਦਾ ਕੀਤਾ । ਸੇਵਾ ਮੁਕਤੀ ਉਪਰੰਤ ਵੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਪੀ. ਆਰ. ਟੀ. ਸੀ. ਦੇ ਵਰਕਰਾਂ ਵੱਲੋਂ ਅਨੇਕਾ ਚਣੋਤੀਆਂ ਦੇ ਵਿਰੁੱਧ ਲੜੇ ਜਾ ਰਹੇ ਸੰਘਰਸ਼ਾਂ ਵਿੱਚ ਅੱਗੇ ਹੋ ਕੇ ਸਰਗਰਮ ਭੂਮਿਕਾ ਨਿਭਾ ਰਹੇ ਹਨ। ਦੇਸ਼ ਵਿੱਚ ਮੋਦੀ ਸਰਕਾਰ ਦੀਆਂ ਨਿਜੀਕਰਨ ਅਤੇ ਪਬਲਿਕ ਸੈਕਟਰ ਨੂੰ ਖਤਮ ਕਰਨ ਦੀਆਂ ਨੀਤੀਆਂ ਵਿਰੁੱਧ ਸਾਂਝੇ ਘੋਲਾ ਵਿੱਚ ਵੀ ਹਿੱਸਾ ਪਾ ਰਹੇ ਹਨ । ਸਮਾਰੋਹ ਦੇ ਅੰਤ ਵਿੱਚ ਨਿਰਮਲ ਸਿੰਘ ਧਾਲੀਵਾਲ, ਮੁਹੰਮਦ ਖਲੀਲ, ਉਤਮ ਸਿੰਘ ਬਾਗੜੀ, ਰਮੇਸ਼ ਕੁਮਾਰ, ਸੁਖਦੇਵ ਰਾਮ ਸੁੱਖੀ, ਗੁਰਵਿੰਦਰ ਸਿੰਘ ਗੋਲਡੀ ਅਤੇ ਕਰਮਚੰਦ ਗਾਂਧੀ ਵਲੋਂ 72 ਸੇਵਾ ਮੁਕਤ ਕਰਮਚਾਰੀਆਂ ਨੂੰ ਸਨਮਾਨ ਭੇਂਟ ਕੀਤੇ ਗਏ। ਇਹ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਉਤਸ਼ਾਹ ਜਨਕ ਪ੍ਰੋਗਰਾਮ ਸੀ ਜ਼ੋ ਕਿ ਇੱਕ ਨਿਵੇਕਲੀ ਛਾਪ ਛੱਡ ਗਿਆ ।

Advertisement
Advertisement
Advertisement
Advertisement
Scroll to Top