Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ

ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ

ਫਸਲੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ
ਸ਼ੰਗਰੂਰ : ਪੰਜਾਬ ਦੇ ਜਿ਼ਲਾ ਸੰਗਰੂਰ ਅਧੀਨ ਪੈਂਦੇ ਖਨੌਰੀ ਬਾਰਡਰ ਵਿਖੇ ਫਸਲੀ ਮੰਗਾਂ ਤੇ ਕਿਸਾਨਾਂ ਦੀ ਭਲਾਈ ਲਈ ਲਏ ਜਾਣ ਵਾਲੇ ਫਾਇਦਿਆਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਮਰਨ ਵਰਤ ਤੇ ਬੈਠਣ ਕਾਰਨ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਰੀਰ ਨੂੰ ਜੋ ਹੁਣ ਨੁਕਸਾਨ ਹੋ ਰਿਹਾ ਹੈ ਉਸ ਦੀ ਭਰਪਾਈ ਨਹੀਂ ਹੋ ਪਾਵੇਗੀ । ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਦਿਵਸ ਹੈ, ਜਿਸ ਦਿਨ ਸਾਡੇ ਦੇਸ਼ ਵਿੱਚ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਉਹਦੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਪਰ ਅੱਜ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਪੂਰੇ ਹੋ ਗਏ ਹਨ ਨੇ ਜਿਸ ਦੇ ਬਾਵਜੂਦ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਅਤੇ ਕਿਸਾਨ ਦਿਵਸ ਦੇ ਮੌਕੇ ਸਰਕਾਰ ਵੱਲੋਂ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਕੋਈ ਨਹੀਂ ਹੋ ਸਕਦਾ ।
ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿੱਚ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ । ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁੱਝ ਬੰਦ ਰਹੇਗਾ । ਅੱਜ ਸਿਰਸਾ ਤੋਂ ਕਿਸਾਨਾਂ ਦਾ ਇੱਕ ਜੱਥਾ ਖਨੌਰੀ ਬਾਰਡਰ ਲਈ ਪੈਦਲ ਰਵਾਨਾ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹਨ। ਅੱਜ ਤੜਕੇ 3 ਵਜੇ ਤੋਂ ਕਿਸਾਨਾਂ ਮੋਰਚੇ ਉੱਪਰ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਡ ਕਾਫੀ ਵੱਧ ਗਈ ਹੈ ਅਤੇ ਟਰਾਲੀਆਂ `ਚ ਪਾਣੀ ਟਪਕ ਰਿਹਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਮਜਬੂਤ ਨਾਲ ਮੋਰਚੇ ਵਿੱਚ ਡਟੇ ਹੋਏ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ । ਭਲਕੇ 24 ਦਸੰਬਰ ਨੂੰ ਸ਼ਾਮ 5.30 ਵਜੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਅਤੇ ਤਹਿਸੀਲ ਪੱਧਰ `ਤੇ ਧਰਨੇ ਦਿੱਤੇ ਜਾਣਗੇ ਅਤੇ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ । ਅੱਜ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਹੁਦੇਦਾਰ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਉਨ੍ਹਾਂ ਦਾ ਸਮਰਥਨ ਕਰਨ ਲਈ ਖਨੌਰੀ ਬਾਰਡਰ ਉੱਪਰ ਪਹੁੰਚੇ ।

Advertisement
Advertisement
Advertisement
Advertisement
Scroll to Top