Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:38 pm

+91 90915 01313 , +91 90916 01313

punjabbanni@gmail.com
punjabbani@yahoo.com

ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਨੇ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਰਡ 34 ਦੇ ਕੌਂਸਲਰ ਤੇਜਿੰਦਰ ਮਹਿਤਾ ਦਾ ਕੀਤਾ ਸਨਮਾਨ

ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਨੇ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਰਡ 34 ਦੇ ਕੌਂਸਲਰ ਤੇਜਿੰਦਰ ਮਹਿਤਾ ਦਾ ਕੀਤਾ ਸਨਮਾਨ

ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਨੇ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਰਡ 34 ਦੇ ਕੌਂਸਲਰ ਤੇਜਿੰਦਰ ਮਹਿਤਾ ਦਾ ਕੀਤਾ ਸਨਮਾਨ
-ਲੈਬਾਰਟਰੀ ਐਸੋਸੀਏਸ਼ਨ ਦੀਆਂ ਮੰਗਾ ਨੂੰ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਵੇਗਾ ਹੱਲ : ਤੇਜਿੰਦਰ ਮਹਿਤਾ
ਪਟਿਆਲਾ : ਤੇਜ ਬਾਗ ਕਾਲੋਨੀ ਸਥਿਤ ਸ਼ਿਵ ਆਸ਼ਰਮ ਵਿਖ਼ੇ ਅੱਜ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਾਰਡ 34 ਤੋਂ ਕੌਂਸਲਰ ਤੇਜਿੰਦਰ ਮਹਿਤਾ ਦਾ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਮੋਹਿਤ ਗੁਪਤਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ । ਇਸ ਸਨਮਾਨ ਲਈ ਪ੍ਰਧਾਨ ਤੇਜਿੰਦਰ ਮਹਿਤਾ ਨੇ ਐਸੋਸੀਏਸ਼ਨ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਐਸੋਸੀਏਸ਼ਨ ਪ੍ਰਧਾਨ ਮੋਹਿਤ ਗੁਪਤਾ ਨੇ ਕਿਹਾ ਕਿ ਤੇਜਿੰਦਰ ਮਹਿਤਾ ਨੇ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਗੇ ਵੱਧ ਕੇ ਜਿੰਮੇਵਾਰੀ ਤੇ ਲਗਨ ਨਾਲ ਕੰਮ ਕੀਤਾ ਹੈ ਉਸੀ ਦਾ ਨਤੀਜਾ ਹੈ ਕਿ ਅੱਜ ਨਿਗਮ ਚੋਣਾਂ ਦੇ ਵਿੱਚ ਉਨਾਂ ਦੀ ਵਾਰਡ ਨੰਬਰ 34 ਤੋਂ ਵੱਡੀ ਜਿੱਤ ਹਾਸਲ ਹੋਈ ਹੈ । ਉਨਾਂ ਭਰੋਸਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਵੀ ਐਸੋਸੀਏਸ਼ਨ ਵੱਲੋਂ ਪ੍ਰਧਾਨ ਤੇਜਿੰਦਰ ਮਹਿਤਾ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਜਾਵੇਗਾ । ਇਸ ਉਪਰੰਤ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਜੋ ਪਿਆਰ ਮੈਨੂੰ ਐਸੋਸੀਅਨ ਵੱਲੋਂ ਦੇ ਕੇ ਨਿਵਾਜਿਆ ਗਿਆ ਹੈ ਉਸ ਦਾ ਮੈਂ ਬਹੁਤ ਬਹੁਤ ਧੰਨਵਾਦੀ ਹਾਂ ਮੈਂ ਵਿਸ਼ਵਾਸ ਆਉਂਦਾ ਹਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਐਸੋਸੀਏਸ਼ਨ ਦੀ ਕੋਈ ਵੀ ਸਮੱਸਿਆ ਹੋਵੇਗੀ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਜਿਲਾ ਕੈਸ਼ੀਅਰ ਦਵਿੰਦਰ ਸਿੰਘ ਹੈਪੀ, ਸੁਮਿਤ ਠਾਕੁਰ, ਅੰਕੁਰ ਗੁਪਤਾ, ਪਵਨਦੀਪ ਸਿੰਘ, ਅਮਰਿੰਦਰ ਸਿੰਘ, ਅਮਨ, ਰਣਜੀਤ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top