Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:32 am

+91 90915 01313 , +91 90916 01313

punjabbanni@gmail.com
punjabbani@yahoo.com

ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਰੋਸ ਵਜੋ ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਦਾ ਕੀਤਾ ਅਰਥੀ ਫੂਕ ਮੁਜਾਹਰਾ

ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਰੋਸ ਵਜੋ ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਦਾ ਕੀਤਾ ਅਰਥੀ ਫੂਕ ਮੁਜਾਹਰਾ

ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਰੋਸ ਵਜੋ ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਦਾ ਕੀਤਾ ਅਰਥੀ ਫੂਕ ਮੁਜਾਹਰਾ
ਸੀ. ਐਂਡ ਵੀ ਕੇਡਰ ਦੇ ਅਧਿਆਪ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ/ ਦਫ਼ਤਰੀ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ ਨਾ ਕਰਨ ਦੇ ਖਿਲਾਫ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਾਰੀ ਰੋਸ- ਜਸਵਿੰਦਰ ਸਿੰਘ ਸਮਾਣਾ, ਲਛਮਣ ਸਿੰਘ ਨਬੀਪੁਰ
ਪਟਿਆਲਾ 23 ਦਸੰਬਰ : ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ, ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ ਬੰਦ ਕਰਨ ਦੀ ਤਜਵੀਜ਼ ਪੇਸ਼ ਕਰ ਦਿੱਤੀ, ਜਿਸ ਤੇ ਸਾਂਝਾ ਅਧਿਆਪਕ ਮੋਰਚਾ ਨੇ ਆਪਣਾ ਰੋਸ ਪ੍ਰਗਟ ਕੀਤਾ। ਸਾਂਝਾ ਅਧਿਆਪਕ ਮੋਰਚਾ ਨੇ ਸੀ ਐਂਡ ਵੀ ਕੇਡਰ ਦੀ ਤਨਖਾਹ ਕਟੌਤੀ ਤੇ ਗੱਲ ਕੀਤੀ ਤਾਂ ਸਿੱਖਿਆ ਮੰਤਰੀ ਨੇ ਕੋਈ ਬਹੁਤਾ ਗੌਰ ਨਾ ਕੀਤਾ, ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ ਸਿੱਖਿਆ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ । ਇਸ ਕੜੀ ਤਹਿਤ ਅੱਜ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਪੁੱਜੇ ਸਾਥੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ । ਸਾਂਝਾ ਅਧਿਆਪਕ ਮੋਰਚੇ ਦੇ ਬੁਲਾਰੇ ਜਸਵਿੰਦਰ ਸਿੰਘ ਸਮਾਣਾ, ਲਛਮਣ ਸਿੰਘ ਨਬੀਪੁਰ ਨੇ ਕਿਹਾ ਕਿ ਉਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਦਾ ਵਤੀਰਾ ਅਧਿਆਪਕਾ ਮੰਗਾਂ ਸਬੰਧੀ ਕੋਈ ਵਧੀਆ ਨਹੀਂ ਸੀ । ਉਨਾਂ ਨੇ ਤਿੰਨ ਮੰਗਾਂ ਤੇ ਹੀ ਗੱਲ ਕੀਤੀ ਤੇ ਉੱਠ ਗਏ। ਪਰਮਜੀਤ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਗੁਰੂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਤੇ ਫੌਰੀ ਗੌਰ ਨਾ ਕੀਤਾ ਤਾਂ ਸਰਕਾਰ ਖਿਲਾਫ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਅਧਿਆਪਕਾਂ ਦੀਆਂ ਮੰਗਾਂ ਸੀ ਐਂਡ ਵੀ, ਕੇਡਰ ਦੀ ਤਨਖਾਹ ਕਟੌਤੀ, ਕੰਪਿਊਟਰ ਟੀਚਰਾਂ ਨੂੰ ਰੈਗੂਲਰ ਕਰਨਾ, ਪੇਂਡੂ ਭੱਤਾ, ਪੁਰਾਣੀ ਪੈਨਸ਼ਨ ਦੀ ਬਹਾਲੀ , ਬਦਲੀਆਂ ਵਿੱਚ ਡਾਟਾ ਮਿਸ ਮੈਚ ਨੂੰ ਇੱਕ ਮੌਕਾ, ਹਰ ਤਰਾਂ ਦੀਆਂ ਪ੍ਰਮੋਸ਼ਨਾ ਕਰਨਾ, ਪ੍ਰਮੋਸ਼ਨਾ ਵਿੱਚ ਸਾਰੇ‌ ਸਟੇਸ਼ਨ ਸੋ਼ਅ ਕਰਨਾ, 2364,5994, ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਕੇ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨਾ, ਡੀ ਏ ਜਾਰੀ ਕਰਨਾ, ਆਦਿ ਹੋਰ ਮੰਗਾਂ ਤੇ ਜੇਕਰ ਸਰਕਾਰ ਛੇਤੀ ਗੌਰ ਨਹੀਂ ਕਰਦੀ ਤਾਂ ਪੰਜਾਬ ਦੇ ਅਧਿਆਪਕ ਸਰਕਾਰ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਪਟਿਆਲਾ, ਤਲਵਿੰਦਰ ਸਿੰਘ ਖਰੋੜ, ਹਰਪ੍ਰੀਤ ਸਿੰਘ ਉਪਲ, ਮਨਦੀਪ ਸਿੰਘ ਕਾਲੇਕਾ, ਹਰਦੀਪ ਸਿੰਘ ਮੰਝਾਲ, ਲਾਲ ਸਿੰਘ ਪਟਿਆਲਾ, ਸ਼ਿਵਪ੍ਰੀਤ ਪਟਿਆਲਾ, ਲਖਵਿੰਦਰ ਸਿੰਘ ਰਾਜਪੁਰਾ, ਗੁਰਪ੍ਰੀਤ ਸਿੰਘ ਸਿੱਧੂ, ਰਾਜਵਿੰਦਰ ਸਿੰਘ ਭਿੰਡਰ, ਲਖਵਿੰਦਰ ਸਿੰਘ ਦਾਨੀਪੁਰ, ਅਮਰੀਕ ਸਿੰਘ, ਗੁਰਨੈਬ ਸਿੰਘ ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ, ਰਾਜਿੰਦਰ ਸਿੰਘ ਰਾਜਪੁਰਾ,ਕੰਪਿਊਟਰ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਕੌਰ , ਗੋਰਮਿੰਟ ਸਕੂਲ ਟੀਚਰਜ਼ ਯੂਨੀਅਨ ਤੋਂ ਅਮਨਦੀਪ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top