Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:26 am

+91 90915 01313 , +91 90916 01313

punjabbanni@gmail.com
punjabbani@yahoo.com

ਬਿਨਾਂ ਮੁਆਵਜ਼ਾ ਦਿੱਤਿਆ ਹੀ ਕੰਪਨੀ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਤੇ ਭੜਕੇ ਕਿਸਾਨਾਂ ਕੀਤਾ ਵਿਰੋਧ

ਬਿਨਾਂ ਮੁਆਵਜ਼ਾ ਦਿੱਤਿਆ ਹੀ ਕੰਪਨੀ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਤੇ ਭੜਕੇ ਕਿਸਾਨਾਂ ਕੀਤਾ ਵਿਰੋਧ

ਬਿਨਾਂ ਮੁਆਵਜ਼ਾ ਦਿੱਤਿਆ ਹੀ ਕੰਪਨੀ ਵਲੋਂ ਗੈਸ ਪਾਈਪ ਲਾਈਨ ਵਿਛਾਉਣ ਤੇ ਭੜਕੇ ਕਿਸਾਨਾਂ ਕੀਤਾ ਵਿਰੋਧ
ਤਲਵੰਡੀ ਸਾਬੋ : ਪੰਜਾਬ ਦੇ ਤਲਵੰਡੀ ਸਾਬੋ ਵਿਖੇ ਗੈਸ ਪਾਈਪ ਕੰਪਨੀ ਵੱਲੋਂ ਸਮਝੌਤਾ ਛਿੱਕੇ ਟੰਗ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਹੀ ਐਤਵਾਰ ਸਵੇਰੇ ਮੁੜ ਭਾਰੀ ਪੁਲਸ ਬਲ ਨਾਲ ਪਿੰਡ ਲੇਲੇਵਾਲਾ ਦੇ ਖੇਤਾਂ ’ਚ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਨ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਪੁਲਸ ਦਾ ਵਿਰੋਧ ਕਰ ਦਿੱਤਾ, ਜਿਸ ਨੂੰ ਲੈ ਕੇ ਲੰਮਾ ਸਮਾਂ ਹੰਗਾਮੇ ਵਾਲੀ ਸਥਿਤੀ ਬਣੀ ਰਹੀ । ਹਾਲਾਂਕਿ ਬਾਅਦ ਵਿੱਚ ਬਠਿੰਡਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਅਦਾਲਤੀ ਹੁਕਮਾਂ ਦਾ ਹਵਾਲਾ ਦੇ ਕੇ ਗੱਲ ਸੋਮਵਾਰ ਤੇ ਫੈਸਲੇ ਤੇ ਮੁਕਾ ਦਿੱਤੀ ਪਰ ਕਿਸਾਨ ਅਜੇ ਵੀ ਇਸ ਮਾਮਲੇ ਨੂੰ ਲੈ ਕੇ ਪੂਰੀ ਚੌਕਸੀ ਵਰਤ ਰਹੇ ਹਨ । ਇਸ ਤੋਂ ਪਹਿਲਾਂ ਅੱਜ ਸਵੇਰੇ ਕਿਸਾਨਾਂ ਨੇ ਗੁਰਦੁਆਰਾ ਸਾਹਿਬ ਕੋਲ ਕੰਪਨੀ ਦਾ ਪਾਈਪਾਂ ਨਾਲ ਲੱਦਿਆ ਟਰੱਕ ਘੇਰ ਲਿਆ ਪਰ ਉਨ੍ਹਾਂ ਦੀ ਗਿਣਤੀ ਘੱਟ ਹੋਣ ਕਰਕੇ ਐੱਸਪੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਟਰੱਕ ਛੁਡਾ ਕੇ ਕੰਮ ਵਾਲੀ ਜਗ੍ਹਾ ਵੱਲ ਭੇਜ ਦਿੱਤਾ । ਦੂਜੇ ਪਾਸੇ ਕੰਪਨੀ ਨੇ ਖੇਤਾਂ ’ਚ ਦੋ ਥਾਵਾਂ ’ਤੇ ਵੱਡੀਆਂ ਮਸ਼ੀਨਾਂ ਤੇ ਮੁਲਾਜ਼ਮ ਲਿਆ ਕੇ ਪਾਈਪਲਾਈਨ ਪਾਉਣ ਦਾ ਕੰਮ ਜਾਰੀ ਰੱਖਿਆ, ਜਿਸ ਖ਼ਿਲਾਫ਼ ਕਿਸਾਨਾਂ ਨੇ ਗੁਰਦੁਆਰਾ ਸਾਹਿਬ ਕੋਲ ਧਰਨਾ ਦਿੱਤਾ । ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ ਆਦਿ ਨੇ ਕਿਹਾ ਕਿ ਕੰਪਨੀ ਤੇ ਪ੍ਰਸ਼ਾਸਨ ਨਾਲ ਪੀੜਤ ਕਿਸਾਨਾਂ ਨੂੰ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਸਮਝੌਤਾ ਹੋਇਆ ਸੀ ਪਰ ਕੰਪਨੀ ਨੇ ਅੱਜ ਬਿਨਾਂ ਮੁਆਵਜ਼ਾ ਦਿੱਤੇ ਪੁਲੀਸ ਦੇ ਜ਼ੋਰ ’ਤੇ ਕੰਮ ਸ਼ੁਰੂ ਕਰ ਦਿੱਤਾ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲੀਸ ਪ੍ਰਸ਼ਾਸ਼ਨ ਨੇ ਕਿਸਾਨਾਂ ਨਾਲ ਨਜਿੱਠਣ ਲਈ ਜਲ ਤੋਪਾਂ ਤੇ ਫਾਇਰ ਬ੍ਰਿਗੇਡਾਂ ਸਣੇ ਹੋਰ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਜਦੋਂ ਕਿਸਾਨ ਧਰਨੇ ਤੋਂ ਉੱਠ ਕੇ ਪਾਈਪਲਾਈਨ ਦਾ ਕੰਮ ਰੋਕਣ ਲਈ ਖੇਤਾਂ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਪਿੰਡ ਦੇ ਬਾਹਰ ਹੀ ਉਨ੍ਹਾਂ ਨੂੰ ਰੋਕ ਲਿਆ, ਜਿੱਥੇ ਅਧਿਕਾਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਬਹਿਸ ਵੀ ਹੋਈ। ਦੂਜੇ ਪਾਸੇ ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਅਗਲੇ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਕਿਉਂਕਿ ਪ੍ਰਸ਼ਾਸਨ ਕਿਸੇ ਵੀ ਵੇਲੇ ਉਹਨਾਂ ਨਾਲ ਪਹਿਲਾਂ ਵਾਂਗ ਧੋਖਾ ਕਰ ਸਕਦਾ ਹੈ । ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਉਹ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਅੱਗੇ ਧਰਨਾ ਲਾਉਣਗੇ ।

Advertisement
Advertisement
Advertisement
Advertisement
Scroll to Top