Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 9:16 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਮੁੱਚਾ ਜੀਵਨ ਹਮੇਸ਼ਾ ਪ੍ਰੇਰਨਾਮਈ ਰਹੇਗਾ : ਪ੍ਰੋ. ਬਡੂੰਗਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਮੁੱਚਾ ਜੀਵਨ ਹਮੇਸ਼ਾ ਪ੍ਰੇਰਨਾਮਈ ਰਹੇਗਾ : ਪ੍ਰੋ. ਬਡੂੰਗਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਮੁੱਚਾ ਜੀਵਨ ਹਮੇਸ਼ਾ ਪ੍ਰੇਰਨਾਮਈ ਰਹੇਗਾ : ਪ੍ਰੋ. ਬਡੂੰਗਰ
ਡਾ. ਮਨਮੋਹਨ ਸਿੰਘ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ
ਪਟਿਆਲਾ 27 ਦਸੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਦੀਵੀ ਵਿਛੋੜੇ ’ਤੇ ਪਰਿਵਾਰ ਨਾਲ ਜਿਥੇ ਗਹਿਰਾ ਦੁੱਖ ਪ੍ਰਗਟ ਕੀਤਾ, ਉਥੇ ਹੀ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਸਿਆਸਤ ਵਿਚ ਡਾ. ਮਨਮੋਹਨ ਸਿੰਘ ਦਾ ਵੱਡਮੁੱਲਾ ਯੋਗਦਾਨ ਹੈ, ਜਿਨ੍ਹਾਂ ਨੇ ਆਪਣੀ ਹਮੇਸ਼ਾ ਬੇਦਾਗ, ਇਮਾਨਦਾਰੀ ਤੇ ਚੰਗੀ ਸੂਝ ਬੂਝ ਨਾਲ ਹਮੇਸ਼ਾ ਦੇਸ਼ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਂਦਾ ਉਨ੍ਹਾਂ ਨੇ ਹਮੇਸ਼ਾ ਦੇਸ਼ ਨੂੰ ਅੱਗੇ ਰੱਖਿਆ ਅਤੇ ਅਜਿਹੇ ਕਾਰਜ ਕੀਤੇ ਜਿਨ੍ਹਾਂ ਨੂੰ ਦੇਸ਼ ਦੇ ਇਤਿਹਾਸ ਵਿਚ ਹਮੇਸ਼ਾ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਦੇਸ਼ ਤੇ ਸਿਆਸਤਦਾਨਾਂ ਲਈ ਹਮੇਸ਼ਾ ਪ੍ਰੇਰਨਾਮਈ ਰਹੇਗਾ, ਜਿਨ੍ਹਾਂ ਦ ਸਦੀਵੀ ਵਿਛੋੜੇ ਨਾਲ ਉਨ੍ਹਾਂ ਦੀ ਘਾਟ ਨੰੂ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ਼ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ ।

Advertisement
Advertisement
Advertisement
Advertisement
Scroll to Top