Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 11:25 am

+91 90915 01313 , +91 90916 01313

punjabbanni@gmail.com
punjabbani@yahoo.com

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਰਾਜਪਾਲ ਵੱਲੋਂ ਸਿਜਦਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਰਾਜਪਾਲ ਵੱਲੋਂ ਸਿਜਦਾ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਰਾਜਪਾਲ ਵੱਲੋਂ ਸਿਜਦਾ
ਤਿੰਨ ਦਿਨਾਂ ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਸਾਹਿਬ-ਏ-ਕਮਾਲ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਚੱਲ ਰਹੀ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ । ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ । ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜ੍ਹਤਾ ਨਾਲ ਧਰਮ ‘ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ । ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਲੋਕ ਸਦਾ ਯਾਦ ਰੱਖਣਗੇ । ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਪੂਰੇ ਦੇਸ਼ ਵਿੱਚ ਨਮਨ ਕੀਤਾ ਜਾਂਦਾ ਹੈ । ਇਸ ਮੌਕੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top