Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 11:21 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਬਾਰੇ ਸਲਾਹ-ਮਸ਼ਵਰਾ ਮੀਟਿੰਗ

ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਬਾਰੇ ਸਲਾਹ-ਮਸ਼ਵਰਾ ਮੀਟਿੰਗ

ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਬਾਰੇ ਸਲਾਹ-ਮਸ਼ਵਰਾ ਮੀਟਿੰਗ
-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਉਤੇ ਜ਼ੋਰ
ਪਟਿਆਲਾ, 26 ਦਸੰਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਪਟਿਆਲਾ ਵੱਲੋਂ ਜ਼ਿਲ੍ਹੇ ਅੰਦਰ ਇੱਕ ਵਾਰ ਵਰਤੋਂ ਕੀਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਮੈਰਿਜ ਪੈਲੇਸ ਐਸੋਸੀਏਸ਼ਨ ਅਤੇ ਕੈਟਰਿੰਗ ਐਸੋਸੀਏਸ਼ਨ ਦੇ ਪ੍ਰਧਾਨਾਂ ਅਤੇ ਮੈਂਬਰਾਂ ਨਾਲ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਣ ਇੰਜੀਨੀਅਰ ਇੰਜ. ਗੁਰਕਰਨ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਲਈ ਰਣਨੀਤੀ ਤਿਆਰ ਕਰਨਾ ਸੀ । ਇਸ ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਵਾਤਾਵਰਣ ਅਤੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਦਾਹ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵਿਆਹ ਸਮਾਰੋਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਇਸਦੇ ਬਦਲੇ ਵਜੋਂ ਵਾਤਾਵਰਣ-ਅਨੁਕੂਲ ਵਿਕਲਪਾਂ ਦੀ ਵਰਤੋਂ ਦੀ ਸਿਫਾਰਸ਼ ਕੀਤੀ ਗਈ । ਇਸ ਮੌਕੇ ’ਤੇ ਸਥਾਨਕ ਵਪਾਰਕ ਅਤੇ ਸਮਾਜਿਕ ਸੰਗਠਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਮੀਟਿੰਗ ਵਿੱਚ ਮੌਜੂਦ ਰਹੇ ਮੈਰਿਜ ਪੈਲੇਸ ਅਤੇ ਕੈਟਰਿੰਗ ਐਸੋਸੀਏਸ਼ਨਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top