Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਬਣਿਆਂ ਐਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨ ਲਾਈਨ ਢੰਗ ਨਾਲ ਹੱਲ ਕਰਨ ਵਾਲਾ ਪਹਿਲਾ ਸੂਬਾ

ਪੰਜਾਬ ਬਣਿਆਂ ਐਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨ ਲਾਈਨ ਢੰਗ ਨਾਲ ਹੱਲ ਕਰਨ ਵਾਲਾ ਪਹਿਲਾ ਸੂਬਾ

ਪੰਜਾਬ ਬਣਿਆਂ ਐਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨ ਲਾਈਨ ਢੰਗ ਨਾਲ ਹੱਲ ਕਰਨ ਵਾਲਾ ਪਹਿਲਾ ਸੂਬਾ
ਚੰਡੀਗੜ੍ਹ : ਐਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ । ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ । ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ । ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ । ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ. ਆਰ. ਆਈ. ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ।
ਪੰਜਾਬ ਦੇ ਐਨ. ਆਰ. ਆਈ. ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐਨ. ਆਰ. ਆਈ. ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ. ਆਰ. ਆਈ. ਵਿੰਗ ਦੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ । ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐਨ. ਆਰ. ਆਈ. ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨ. ਆਰ. ਆਈ. ਵਿੰਗ ਦੇ ਸੀਨੀਅਰ ਪੁਲਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ । ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨ ਲਾਈਨ ਐਨ. ਆਰ. ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ । ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ. ਸੀਜ. ਅਤੇ ਐਸ. ਐਸ. ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ । ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ।

Advertisement
Advertisement
Advertisement
Advertisement
Scroll to Top