Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 10:36 am

+91 90915 01313 , +91 90916 01313

punjabbanni@gmail.com
punjabbani@yahoo.com

ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਟ੍ਰੇਨਿੰਗ ਸੱਭ ਲਈ ਲਾਭਦਾਇਕ : ਪ੍ਰਿੰ. ਰਾਜਿੰਦਰ ਸਿੰਘ ਗਿੱਲ

ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਟ੍ਰੇਨਿੰਗ ਸੱਭ ਲਈ ਲਾਭਦਾਇਕ : ਪ੍ਰਿੰ. ਰਾਜਿੰਦਰ ਸਿੰਘ ਗਿੱਲ

ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਟ੍ਰੇਨਿੰਗ ਸੱਭ ਲਈ ਲਾਭਦਾਇਕ : ਪ੍ਰਿੰ. ਰਾਜਿੰਦਰ ਸਿੰਘ ਗਿੱਲ
ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਕਾਲਜਾਂ ਅਤੇ ਸਕੂਲਾਂ ਦੇ ਮੁੱਖੀਆਂ ਨੂੰ ਪੱਤਰ ਭੇਜਕੇ ਲਿਖਿਆ ਹੈ ਕਿ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਦੀ ਟ੍ਰੇਨਿੰਗ ਕਰਵਾਈਆਂ ਜਾਣ। ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਰਕਾਰੀ ਕਾਲਜ, ਰੋਪੜ ਵਲੋਂ ਆਪਣੇ ਐਨ ਐਸ ਐਸ ਵੰਲਟੀਅਰਾਂ ਅਤੇ ਅਧਿਆਪਕਾਂ ਨੂੰ ਟ੍ਰੇਨਿੰਗ ਦਿਲਵਾਈ। ਪ੍ਰਿੰਸੀਪਲ ਤੇਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਕਾ ਰਾਮ ਵਰਮਾ ਚੀਫ਼ ਟ੍ਰੇਨਰ, ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਵਲੋਂ 165 ਤੋਂ ਵੱਲੋਂ ਵੰਲਟੀਅਰਾਂ ਨੂੰ ਆਫਤਾਵਾਂ, ਸੜਕੀ ਹਾਦਸਿਆਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਿਰ ਦੀ ਸੱਟਾਂ, ਸਦਮੇਂ ਅਤੇ ਪੀੜਤਾਂ ਨੂੰ ਠੀਕ ਫਸਟ ਏਡ, ਸੀ. ਪੀ. ਆਰ., ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਅੱਗਾਂ ਦੀਆਂ ਕਿਸਮਾਂ ਅਤੇ ਅੱਗਾਂ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਕਰਨ, ਕਿਡਨੈਪਿੰਗ, ਸਾਈਬਰ ਸੁਰੱਖਿਆ, ਬਾਰੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਏ ਅਤੇ ਵੰਲਟੀਅਰਾਂ ਨੂੰ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਤ ਕੀਤਾ । ਐਨ. ਐਸ. ਐਸ. ਪ੍ਰੋਗਰਾਮ ਕੌਆਰਡੀਨੇਟਰ ਮਨਪ੍ਰੀਤ ਸਿੰਘ, ਜਗਜੀਤ ਸਿੰਘ, ਕੁਲਦੀਪ ਕੌਰ, ਰਵਨੀਤ ਕੌਰ ਨੇ ਧੰਨਵਾਦ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਅਤੇ ਵਿਦਿਆਰਥੀਆਂ ਨੂੰ ਪਹਿਲੀ ਵਾਰ, ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਟ੍ਰੇਨਿੰਗ ਮਿਲ਼ੀ ਹੈ । ਇਸ ਮੌਕੇ ਚੰਦਰ ਗੁਪਤ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ ਤਰਨਜੋਤ ਕੋਰ ਨੇ ਆਪਣੇ ਪ੍ਰਿੰਸੀਪਲ ਸਰਦਾਰ ਜਤਿੰਦਰ ਸਿੰਘ ਗਿੱਲ ਅਤੇ ਕਾਕਾ ਰਾਮ ਵਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜੀਵਨ ਬਚਾਓ ਟ੍ਰੇਨਿੰਗ ਪ੍ਰੋਗਰਾਮ, ਐਨ. ਐਸ. ਐਸ. ਵੰਲਟੀਅਰਾਂ ਅਤੇ ਸਕੂਲਾਂ ਕਾਲਜਾਂ ਵਿਖੇ ਸਾਲ ਵਿੱਚ ਦੋ ਤਿੰਨ ਵਾਰ ਜਰੂਰ ਹੋਣੇ ਚਾਹੀਦੇ ਹਨ । ਕਿਉਂਕਿ ਐਮਰਜੈਂਸੀ ਦੌਰਾਨ ਪੀੜਤਾਂ ਨੂੰ ਬਚਾਉਣ ਲਈ ਮੌਕੇ ਤੇ ਹਾਜਰ ਲੋਕ ਹੀ ਫਸਟ ਏਡ ਕਰਕੇ ਅਤੇ ਪਾਣੀ ਰੇਤੇ ਅੱਗਾਂ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ ਕਰਕੇ, ਜਾਨੀ ਅਤੇ ਮਾਲੀ ਨੁਕਸਾਨਾਂ ਨੂੰ ਰੋਕ ਸਕਦੇ ਹਨ । ਕਾਲਜ਼ ਵਲੋਂ ਕਾਕਾ ਰਾਮ ਵਰਮਾ ਵਲੋਂ ਨਾਗਰਿਕਾਂ ਅਤੇ ਨੋਜਵਾਨਾਂ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਹਿੱਤ ਸਨਮਾਨਿਤ ਕੀਤਾ ਗਿਆ । ਉਨ੍ਹਾਂ ਦੀ ਚੰਗੀ ਸਿਹਤ ਤੰਦਰੁਸਤੀ ਅਰੋਗਤਾ ਲਈ ਅਰਦਾਸ ਕੀਤੀ ਗਈ ।

Advertisement
Advertisement
Advertisement
Advertisement
Scroll to Top