Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:31 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂ

ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂ

ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂ
-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੀ ਹਦਾਇਤ
ਪਟਿਆਲਾ, 4 ਦਸੰਬਰ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ ।
ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ । ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੋਂ ਜ਼ਿਲ੍ਹਾ ਵਿੱਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਬਤ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ।
ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਇਸ ਲਈ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਲੋਕਾਂ ਦੇ ਕੰਮ ਸਮਾਂਬੱਧ ਕਰਕੇ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ । ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਪਿੰਡ ਤੇ ਸ਼ਹਿਰ ਵਾਸੀ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਉਠਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਲ ਸਪਲਾਈ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ ਕਿਉਂਕਿ ਇਹ ਬੁਨਿਆਦੀ ਜ਼ਰੂਰਤਾਂ ਵਿੱਚ ਆਉਂਦਾ ਹੈ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪਟਿਆਲਾ ਆਉਣ ‘ਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੰਦਿਆਂ ਸਲਾਮੀ ਦਿੱਤੀ ਗਈ ।
ਬੈਠਕ ਵਿੱਚ ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਪਾਤੜਾਂ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਪੀ. ਮੁਹੰਮਦ ਸਰਫ਼ਰਾਜ ਆਲਮ, ਵਾਈਸ ਚੇਅਰਮੈਨ ਪੰਜਾਬ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਇੰਦਰਜੀਤ ਸਿੰਘ ਸੰਧੂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਏਡੀਸੀ ਨਵਰੀਤ ਕੌਰ ਸੇਖੋਂ, ਏਡੀਸੀ ਅਨੁਪ੍ਰਿਤਾ ਜੌਹਲ, ਜ਼ਿਲ੍ਹੇ ਦੇ ਸਮੂਹ ਐਸ. ਡੀ. ਐਮਜ਼ ਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top