Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 8:15 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਦਾ ਜਾਇਜ਼ਾ
-ਜ਼ਿਲ੍ਹੇ ‘ਚ ਅਮਨ ਕਾਨੂੰਨ, ਈ. ਵੀ. ਐਮਜ, ਵੀਡੀਓਗ੍ਰਾਫ਼ੀ, ਵੋਟਰ ਸੂਚੀਆਂ ਤੇ ਚੋਣ ਅਮਲੇ ਦੀ ਟ੍ਰੇਨਿੰਗ ਬਾਰੇ ਜਾਇਜ਼ਾ
ਪਟਿਆਲਾ, 4 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਚੋਣਾਂ ਲਈ ਨੋਡਲ ਅਫ਼ਸਰ ਕਮ-ਏ. ਡੀ. ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਏ. ਡੀ. ਸੀ. (ਦਿਹਾਤੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਐਸ. ਪੀ. (ਸਿਟੀ) ਸਰਫ਼ਰਾਜ ਆਲਮ ਸਮੇਤ ਸਮੂਹ ਐਸ. ਡੀ. ਐਮਜ਼. ਨਾਲ ਇੱਕ ਬੈਠਕ ਕੀਤੀ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਅੰਦਰ ਅਮਨ ਕਾਨੂੰਨ, ਈ. ਵੀ. ਐਮਜ, ਵੀਡੀਓਗ੍ਰਾਫ਼ੀ, ਵੋਟਰ ਸੂਚੀਆਂ ਤੇ ਚੋਣ ਅਮਲੇ ਦੀ ਟ੍ਰੇਨਿੰਗ ਬਾਰੇ ਜਾਇਜ਼ਾ ਲਿਆ । ਸਮੂਹ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਨੂੰ ਗੰਭੀਰਤਾ ਨਾਲ ਲੈਣ ਦੇ ਆਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀ ਤਿਆਰ ਰਹਿਣ ਅਤੇ ਜਦੋਂ ਵੀ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਹੋ ਜਾਵੇਗਾ, ਉਸਦੇ ਤੁਰੰਤ ਬਾਅਦ ਪਟਿਆਲਾ ਜ਼ਿਲ੍ਹੇ ਦੀਆਂ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਸਮੂਹ ਅਧਿਕਾਰੀ ਆਪਣੀ ਪੂਰੀ ਤਿਆਰੀ ਕਰਕੇ ਰੱਖਣ ਤਾਂ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾ ਸਕੇ । ਮੀਟਿੰਗ ‘ਚ ਐਸ. ਡੀ. ਐਮਜ਼ ਡਾ. ਇਸਮਤ ਵਿਜੇ ਸਿੰਘ, ਮਨਜੀਤ ਕੌਰ, ਕਿਰਪਾਲਵੀਰ ਸਿੰਘ, ਤਰਸੇਮ ਚੰਦ, ਅਵਿਕੇਸ਼ ਗੁਪਤਾ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top