Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 12:20 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਜੇ. ਆਈ. ਸੰਜੀਵ ਖੰਨਾ ਨੇ ਖੁਦ ਨੂੰ ਕੀਤਾ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਬਾਹਰ

ਸੀ. ਜੇ. ਆਈ. ਸੰਜੀਵ ਖੰਨਾ ਨੇ ਖੁਦ ਨੂੰ ਕੀਤਾ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਬਾਹਰ

ਸੀ. ਜੇ. ਆਈ. ਸੰਜੀਵ ਖੰਨਾ ਨੇ ਖੁਦ ਨੂੰ ਕੀਤਾ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਬਾਹਰ
ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਸੀਜੇਆਈ ਨੂੰ ਬਾਹਰ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਸੀਜੇਆਈ, ਜੋ ਬੈਂਚ ਵਿਚ ਜਸਟਿਸ ਸੰਜੈ ਕੁਮਾਰ ਨਾਲ ਬੈਠੇ ਸਨ, ਨੇ ਛੇ ਵੱਖੋ ਵੱਖਰੇ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲਾਂ ਨੂੰ ਕਿਹਾ ਕਿ ਉਹ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਨਹੀਂ ਕਰ ਸਕਦੇ। ਸੀ. ਜੇ. ਆਈ. ਨੇ ਕਿਹਾ ਕਿ ਇਹ ਮਸਲਾ ਉਸ ਬੈਂਚ ਅੱਗੇ ਰੱਖਿਆ ਜਾਵੇ, ਜਿਸ ਦਾ ਮੈਂ ਹਿੱਸਾ ਨਾ ਹੋਵਾਂ।ਉਧਰ ਸੀਨੀਅਰ ਵਕੀਲ ਗੋਪਾਲ ਸ਼ੰਕਰ ਨਰਾਇਣਨ ਤੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਜਸਟਿਸ ਖੰਨਾ ਦੀ ਅਗਵਾਈ ਵਾਲੇ ਪਿਛਲੇ ਬੈਂਚ ਨੇ ਨੋਟਿਸ ਜਾਰੀ ਕਰਕੇ ਇਸ ਮਸਲੇ ’ਤੇ ਅੰਤਰਿਮ ਹੁਕਮ ਪਾਸ ਕੀਤੇ ਸਨ ਅਤੇ ਜੇ ਉਹ ਸੁਣਵਾਈ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਂਜ ਬੈਂਚ ਨੇ ਪਟੀਸ਼ਨਰਾਂ ਵੱਲੋਂ ਜਤਾਏ ਇਤਰਾਜ਼ਾਂ ਬਾਰੇ ਚੋਣ ਕਮਿਸ਼ਨ ਤੇ ਕੇਂਦਰ ਸਰਕਾਰ ਨੂੰ ਜਵਾਬ ਦਾਅਵੇ ਦਾਖਲ ਕਰਨ ਦੀ ਹਦਾਇਤ ਕੀਤੀ ਹੈ।

Advertisement
Advertisement
Advertisement
Advertisement
Scroll to Top