Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:46 am

+91 90915 01313 , +91 90916 01313

punjabbanni@gmail.com
punjabbani@yahoo.com

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ
ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ
ਚੰਡੀਗੜ੍ਹ, 4 ਦਸੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ । ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ । ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ । ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਹਾਇਆਂ ਸਨ ਅਤੇ ਉਸ ਨੂੰ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ । ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ । ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ।

Advertisement
Advertisement
Advertisement
Advertisement
Scroll to Top