Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨ

ਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨ

ਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 4 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਤੋਂ ਬਾਅਦ ਜਦੋਂ ਉਹ ਅੱਜ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਤਾਂ ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ । ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ । ਪੁਲਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ । ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ । ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ । ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਜੋਂ ਦੱਸੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top