Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 5:43 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਨੇ ਸ਼ਹਿਰਾਂ ਤੇ ਕਸਬਿਆਂ 'ਚ ਰਾਤ ਸਮੇਂ ਦੀ ਸਫ਼ਾਈ ਦੀ ਕੀਤੀ ਸ਼ਾਲਾਘਾ

ਲੋਕਾਂ ਨੇ ਸ਼ਹਿਰਾਂ ਤੇ ਕਸਬਿਆਂ 'ਚ ਰਾਤ ਸਮੇਂ ਦੀ ਸਫ਼ਾਈ ਦੀ ਕੀਤੀ ਸ਼ਾਲਾਘਾ

ਲੋਕਾਂ ਨੇ ਸ਼ਹਿਰਾਂ ਤੇ ਕਸਬਿਆਂ ‘ਚ ਰਾਤ ਸਮੇਂ ਦੀ ਸਫ਼ਾਈ ਦੀ ਕੀਤੀ ਸ਼ਾਲਾਘਾ
-ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਰੀਬ 800 ਸਫ਼ਾਈ ਸੇਵਕ ਰੋਜ਼ਾਨਾ ਕਰਦੇ ਨੇ ਸੜਕਾਂ ਦੀ ਰਾਤ ਸਮੇਂ ਸਫ਼ਾਈ-ਨਵਰੀਤ ਕੌਰ ਸੇਖੋਂ
ਪਟਿਆਲਾ, 5 ਦਸੰਬਰ : ਪਟਿਆਲਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਸੇਵਕਾਂ ਵੱਲੋਂ ਰਾਤ ਸਮੇਂ ਕੀਤੀ ਜਾ ਰਹੀ ਸਫ਼ਾਈ ਦੀ ਸਥਾਨਕ ਵਸਨੀਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ । ਸਥਾਨਕ ਕਾਰਜ ਸਾਧਕ ਅਫ਼ਸਰਾਂ ਨੂੰ ਲੋਕਾਂ ਤੇ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਨੇ ਫੀਡਬੈਕ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ । ਲੋਕਾਂ ਦੀ ਮੰਗ ਹੈ ਕਿ ਇਹ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ, ਇਸ ‘ਤੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਰਾਜਪੁਰਾ, ਨਾਭਾ, ਸਮਾਣਾ ਤਿੰਨੋਂ ਨਗਰ ਕੌਂਸਲਾਂ ‘ਚ 600 ਸਫ਼ਾਈ ਸੇਵਕਾਂ ਸਮੇਤ ਭਾਦਸੋਂ, ਸਨੌਰ, ਦੇਵੀਗੜ੍ਹ ਤੇ ਘੱਗਾ ਦੇ 200 ਸਫ਼ਾਈ ਸੇਵਕ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ । ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ, ਕਿਉਂਕਿ ਇਸ ਨਾਲ ਜਿੱਥੇ ਦਿਨ ਸਮੇਂ ਧੂੜ ਆਦਿ ਨਹੀਂ ਉਡਦੀ ਉਥੇ ਹੀ ਕੌਮੀ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਵੀ ਪਾਲਣਾ ਹੁੰਦੀ ਹੈ । ਉਨ੍ਹਾਂ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਲੋੜ ਮੁਤਾਬਕ ਫਾਗਿੰਗ ਵੀ ਕੀਤੀ ਜਾਂਦੀ ਹੈ । ਏ. ਡੀ. ਸੀ. ਸੇਖੋਂ ਨੇ ਦੱਸਿਆ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਸੇਵਕ ਮੇਨ ਬਾਜ਼ਾਰਾਂ ਤੇ ਮੁੱਖ ਸੜਕਾਂ ‘ਤੇ ਸਫ਼ਾਈ ਰਾਤ ਬਾਰਾਂ ਵਜੇ ਤੱਕ ਨਿਬੇੜ ਦਿੰਦੇ ਹਨ। ਇਸ ਨਾਲ ਜਿੱਥੇ ਬਾਜ਼ਾਰਾਂ ਦਾ ਕੂੜਾ ਕਰਕਟ ਸਾਫ਼ ਹੋ ਜਾਂਦਾ ਹੈ, ਉਥੇ ਹੀ ਕੂੜੇ ਦੇ ਢੇਰ ਚੁੱਕੇ ਜਾਂਦੇ ਹਨ । ਉਨ੍ਹਾਂ ਅੱਗੇ ਕਿਹਾ ਕਿ ਸਵੇਰੇ ਸਮੇਂ ਵੀ ਦੁਪਹਿਰ ਤੋਂ ਪਹਿਲਾਂ ਇਕ ਵਾਰ ਬਾਜ਼ਾਰਾਂ ਦੀ ਸਫ਼ਾਈ ਪਹਿਲਾਂ ਵਾਗ ਹੀ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top