Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ
ਚੰਡੀਗੜ੍ਹ, 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ । ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ । ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ । ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਸਰਬ ਸਾਂਝੀਵਾਲਤਾ, ਬਹਾਦਰੀ, ਹੱਕ-ਸੱਚ ਲਈ ਆਵਾਜ਼ ਉਠਾਉਣ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਸੱਚੀ ਭਾਵਨਾ ਨਾਲ ਚੱਲੀਏ ਅਤੇ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top