Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:25 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈ ਕੋਰਟ ਨੇ ਕੀਤਾ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖਿ਼ਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਦਿੱਲੀ ਹਾਈ ਕੋਰਟ ਨੇ ਕੀਤਾ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖਿ਼ਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਦਿੱਲੀ ਹਾਈ ਕੋਰਟ ਨੇ ਕੀਤਾ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖਿ਼ਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖ਼ਿਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਕਿਸੇ ਇਲਾਜ ਸਦਕਾ ਉਨ੍ਹਾਂ ਦੀ ਪਤਨੀ ਨੂੰ ਚੌਥੀ ਸਟੇਜ ਦੇ ਕੈਂਸਰ ਨਾਲ ਲੜਨ ਵਿੱਚ ਮਦਦ ਮਿਲੀ ਹੈ । ਅਦਾਲਤ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਹੈ । ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਨੇ ਸਿਰਫ਼ ਆਪਣੇ ਵਿਚਾਰ ਸਾਂਝੇ ਕੀਤੇ ਸਨ ਅਤੇ ਪਟੀਸ਼ਨਕਰਤਾ ਵੀ ਇਸ ’ਤੇ ਸਵਾਲ ਚੁੱਕਣ ਲਈ ਆਜ਼ਾਦ ਹੈ । ਬੈਂਚ ਨੇ ਕਿਹਾ ਕਿ ਉਹ ਬਸ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ । ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ। ਪ੍ਰਗਟਾਵੇ ਦੀ ਆਜ਼ਾਦੀ ਦਾ ਜਵਾਬ ਪ੍ਰਗਟਾਵੇ ਦੀ ਆਜ਼ਾਦੀ ਨਾਲ ਦਿਓ ਨਾ ਕਿ ਕਾਨੂੰਨੀ ਕਾਰਵਾਈ ਜਾਂ ਅਪਮਾਨ ਦੇ ਡਰੋਂ ਉਨ੍ਹਾਂ ਦੀ ਬੋਲਣ ਦੀ ਆਜ਼ਾਦੀ ਨੂੰ ਰੋਕ ਕੇ । ਇਸ ਦੇਸ਼ ਵਿਚ ਅਜੇ ਵੀ ਬੋਲਣ ਦੀ ਆਜ਼ਾਦੀ ਹੈ। ਬੈਂਚ ਨੇ ਕਿਹਾ ਕਿ ਤੁਸੀਂ ਇਹ ਨਹੀਂ ਕਹਿ ਸਕਦੇ ਕਿ ਪ੍ਰਗਟਾਵੇ ਦੀ ਆਜ਼ਾਦੀ ’ਤੇ ਰੋਕ ਲਾ ਦਿੱਤੀ ਜਾਵੇ । ਤੁਸੀਂ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ । ਇਹ ਸਾਡਾ ਅਧਿਕਾਰ ਖੇਤਰ ਨਹੀਂ ਹੈ । ਜੇ ਤੁਸੀਂ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹੋ ਤਾਂ ਉਨ੍ਹਾਂ ਦੀ ਗੱਲ ਨਾ ਸੁਣੋ । ਕੁੱਝ ਕਿਤਾਬਾਂ ਤੁਹਾਨੂੰ ਨਹੀਂ ਪਸੰਦ ਤਾਂ ਨਾ ਪੜ੍ਹੋ । ਤੁਹਾਨੂੰ ਇਹ ਪੜ੍ਹਨ ਨੂੰ ਕੌਣ ਕਹਿ ਰਿਹਾ ਹੈ? ਪ੍ਰਗਟਾਵੇ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਅਦਾਲਤ ਵਿਚ ਲਿਆ ਕੇ ਅਤੇ ਮਾਣਹਾਨੀ ਦੇ ਡਰ ਤੋਂ ਰੋਕ ਦਿੱਤਾ ਜਾਵੇ ।

Advertisement
Advertisement
Advertisement
Advertisement
Scroll to Top