Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਸਿਵਲ ਡਿਫੈਂਸ ਦਿਵਸ਼ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਤਰਰਾਸ਼ਟਰੀ ਸਿਵਲ ਡਿਫੈਂਸ ਦਿਵਸ਼ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਤਰਰਾਸ਼ਟਰੀ ਸਿਵਲ ਡਿਫੈਂਸ ਦਿਵਸ਼ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
ਪਟਿਆਲਾ : ਹਰ ਸਾਲ ਅੰਤਰਰਾਸ਼ਟਰੀ ਸਿਵਲ ਡਿਫੈਂਸ ਰੈਜਿੰਗ ਦਿਵਸ਼ 6 ਦਸੰਬਰ ਨੂੰ ਦੁਨੀਆਂ ਅਤੇ ਭਾਰਤ ਵਿੱਚ ਮਣਾਇਆ ਜਾਂਦਾ ਹੈ ਕਿਉਂਕਿ 1920 ਵਿੱਚ ਅਤੇ ਭਾਰਤ ਵਿੱਚ 1962 ਵਿੱਚ ਨਾਗਰਿਕ ਸੁਰੱਖਿਆ ਸੇਵਾਵਾਂ ਦੀ ਸਰਕਾਰਾਂ ਵਲੋਂ ਸ਼ੁਰੂਆਤ ਕੀਤੀ ਗਈ ਸੀ ਤਾਂ ਜੋ ਨਾਗਰਿਕਾਂ, ਨੋਜਵਾਨਾਂ ਅਤੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ ਦੀ ਟ੍ਰੇਨਿੰਗ ਦੇ ਕੇ, ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਤਬਾਹੀ ਤੋਂ ਬਚਾਇਆ ਜਾਵੇ, ਇਹ ਜਾਣਕਾਰੀ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਨੇ ਗ੍ਰੀਨ ਵੈਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਦਿੱਤੀ । ਉਨ੍ਹਾਂ ਨੇ ਕਿਹਾ ਕਿ ਆਫਤਾਵਾਂ, ਕੁਦਰਤ ਅਤੇ ਮਨੁੱਖਾ ਵਲੋਂ ਪੈਦਾ ਕੀਤੀਆਂ ਜਾਂਦੀਆਂ ਹਨ, ਆਫਤਾਵਾਂ ਕਾਰਨ ਹਰ ਸਾਲ ਲੱਖਾਂ ਲੋਕਾਂ ਦੀ ਮੌਤਾਂ ਅਤੇ ਪ੍ਰਾਪਰਟੀਆਂ ਦੀ ਤਬਾਹੀਆਂ ਹੋ ਰਹੀਆਂ ਹਨ । ਉਨ੍ਹਾਂ ਨੇ ਦੱਸਿਆ ਕਿ ਆਵਾਜਾਈ ਹਾਦਸੇ ਵੀ ਮਨੁੱਖੀ ਆਫ਼ਤ ਹੈ ਜਿਸ ਕਾਰਨ ਭਾਰਤ ਵਿੱਚ ਹਰ ਸਾਲ ਦੋ ਲੱਖ ਤੋਂ ਵੱਧ ਲੋਕਾਂ ਦੀਆਂ ਮੌਤਾਂ, 5/6 ਲੱਖ ਲੋਕਾਂ ਦੀ ਅਪਾਹਜਤਾ, 3/4 ਲੱਖ ਵ੍ਹੀਕਲ ਚਾਲਕਾਂ ਨੂੰ ਜੇਲਾਂ ਵਿੱਚ ਜਾਣਾ ਪੈਂਦਾ ਹੈ। ਜਿਸ ਕਾਰਨ ਇੱਕ ਕਰੋੜ ਪਰਿਵਾਰਾਂ ਦੀ ਤਬਾਹੀ ਹੋ ਰਹੀ ਹੈ ਨਾਬਾਲਗਾਂ ਅਤੇ ਆਮ ਲੋਕਾਂ ਵਲੋਂ ਬਿਨਾਂ ਲਾਇਸੈਂਸ, ਹੈਲਮਟ, ਪ੍ਰਦੂਸ਼ਣ, ਬੀਮਾ ਵ੍ਹੀਕਲ ਚਲਾਉਣ ਤੇ ਭਾਰੀ ਜ਼ੁਰਮਾਨੇ ਅਤੇ ਵ੍ਹੀਕਲ ਮਾਲਕਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ । ਇਹ ਵਡਮੁੱਲੀ ਜਾਣਕਾਰੀ ਬੱਚਿਆਂ ਨੂੰ ਦੇਣ ਲਈ ਕੁਇੱਜ਼ ਮੁਕਾਬਲੇ ਕਰਵਾ ਕੇ, ਇਨ੍ਹਾਂ ਵਿਸ਼ਿਆਂ ਬਾਰੇ ਪ੍ਰਸ਼ਨ ਪੁੱਛੇ ਅਤੇ ਜਾਣਕਾਰੀ ਵੀ ਦਿੱਤੀ । ਪ੍ਰਿੰਸੀਪਲ ਸ਼੍ਰੀਮਤੀ ਮੰਜੂ, ਐਸ. ਡੀ ਮਾਡਲ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ਼੍ਰੀਮਤੀ ਊਮਾ ਸ਼ਰਮਾ ਨੇ ਜੇਤੂ ਟੀਮਾਂ ਨੂੰ ਮੈਡਲ ਦੇਕੇ ਸਨਮਾਨਿਤ ਕੀਤਾ। ਬੱਚਿਆਂ ਵਲੋਂ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਫਰਜ਼ਾਂ, ਬਾਰੇ ਜਾਗਰੂਕ ਕਰਨ ਲਈ ਪੋਸਟਰ ਵੀ ਤਿਆਰ ਕੀਤੇ । ਕਾਕਾ ਰਾਮ ਵਰਮਾ ਨੇ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਹਰੇਕ ਸਕੂਲ ਨੂੰ ਆਪਣੇ ਵਿਦਿਆਰਥੀਆਂ ਦੀ ਜਾਗਰੂਕਤਾਂ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਆਵਾਜਾਈ ਨਿਯਮਾਂ ਕਾਨੂੰਨਾਂ ਦੀ ਜਾਣਕਾਰੀ ਦਿਲਵਾਉਣ ਲਈ ਜ਼ੰਗੀ ਪੱਧਰ ਤੇ ਸਹਿਯੋਗ ਕਰਨਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top