Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਵਿਭਾਗ ਨੇ 170 ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ, ਕਾਰਨ ਦੱਸੋ ਨੋਟਿਸ ਜਾਰੀ

ਸਿੱਖਿਆ ਵਿਭਾਗ ਨੇ 170 ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ, ਕਾਰਨ ਦੱਸੋ ਨੋਟਿਸ ਜਾਰੀ

ਸਿੱਖਿਆ ਵਿਭਾਗ ਨੇ 170 ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ, ਕਾਰਨ ਦੱਸੋ ਨੋਟਿਸ ਜਾਰੀ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਯੋਗੀ ਸਰਕਾਰ ਨੇ ਪ੍ਰੇਰਨਾ ਪੋਰਟਲ ਉਤੇ ਬੱਚਿਆਂ ਦੀ ਹਾਜ਼ਰੀ ਅਤੇ ਮਿਡ ਡੇ ਮੀਲ ਨਾਲ ਸਬੰਧਤ ਰੀਅਲ ਟਾਈਮ ਡਾਟਾ ਅਪਲੋਡ ਨਾ ਕਰਨ ਉਤੇ ਕਾਰਵਾਈ ਕੀਤੀ ਹੈ । ਮੁੱਢਲੀ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਬਾਰਾਬੰਕੀ ਜਿਲ੍ਹੇ ਦੇ 170 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਹਨ। ਇਸ ਤੋਂ ਇਲਾਵਾ ਬਰੇਲੀ, ਬੁਲੰਦ ਸ਼ਹਿਰ ਅਤੇ ਮੇਰਠ ਦੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ । ਦਰਅਸਲ, ਬੇਸਿਕ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਇੱਕ ਦਰਜਨ ਕੌਂਸਲ ਸਕੂਲਾਂ ਦੇ ਰਜਿਸਟਰਾਂ ਨੂੰ ਡਿਜੀਟਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਅਧਿਆਪਕਾਂ ਦੀ ਆਨਲਾਈਨ ਹਾਜ਼ਰੀ ਵੀ ਸ਼ਾਮਲ ਸੀ । ਅਧਿਆਪਕਾਂ ਦੇ ਵਿਰੋਧ ਤੋਂ ਬਾਅਦ ਭਾਵੇਂ ਆਨਲਾਈਨ ਹਾਜ਼ਰੀ ਦਾ ਫੈਸਲਾ ਵਾਪਸ ਲੈ ਲਿਆ ਗਿਆ ਸੀ ਪਰ ਹੁਣ ਵਿਭਾਗ ਨੇ ਬੱਚਿਆਂ ਦੀ ਹਾਜ਼ਰੀ ਅਤੇ ਮਿਡ-ਡੇ-ਮੀਲ ਸਬੰਧੀ ਡਾਟਾ ਆਨਲਾਈਨ ਅਪਲੋਡ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਖ਼ਤੀ ਤਹਿਤ ਬਾਰਾਬੰਕੀ ਜ਼ਿਲ੍ਹੇ ਦੇ ਤ੍ਰਿਵੇਦੀਗੰਜ ਬਲਾਕ ਦੇ 170 ਅਧਿਆਪਕਾਂ ਦੀਆਂ ਤਨਖਾਹਾਂ ਰੋਕਣ ਦੀ ਸਿਫ਼ਾਰਸ਼ ਕੀਤੀ ਗਈ ਹੈ । ਦੂਜੇ ਪਾਸੇ ਬਰੇਲੀ, ਬੁਲੰਦਸ਼ਹਿਰ ਅਤੇ ਮੇਰਠ ਵਿੱਚ ਵੀ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਹੈ । ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਦੀ ਹਾਜ਼ਰੀ ਅਤੇ ਮਿਡ-ਡੇ-ਮੀਲ ਨਾਲ ਸਬੰਧਤ ਜਾਣਕਾਰੀ ਹੈੱਡਮਾਸਟਰ ਜਾਂ ਉਸ ਦੁਆਰਾ ਨਾਮਜ਼ਦ ਅਧਿਆਪਕ ਦੁਆਰਾ ਪ੍ਰੇਰਨਾ ਪੋਰਟਲ ‘ਤੇ ਅਪਲੋਡ ਕੀਤੀ ਜਾਣੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ ।

Advertisement
Advertisement
Advertisement
Advertisement
Scroll to Top