Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਇਗਨੂ ਦੇ ਸੱਟਡੀ ਸੈਂਟਰ ਵਿੱਚ ਪ੍ਰੀਖਿਆਵਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਇਗਨੂ ਦੇ ਸੱਟਡੀ ਸੈਂਟਰ ਵਿੱਚ ਪ੍ਰੀਖਿਆਵਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਇਗਨੂ ਦੇ ਸੱਟਡੀ ਸੈਂਟਰ ਵਿੱਚ ਪ੍ਰੀਖਿਆਵਾਂ ਸ਼ੁਰੂ
-ਯੂਨੀਵਰਸਿਟੀ ਦਾ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਆਪਣੇ ਕੋਰਸਾਂ ਦੇ ਨਾਲ਼-ਨਾਲ਼ ਇਗਨੂ ਰਾਹੀਂ ਚਲਾ ਰਿਹਾ ਹੈ 25 ਤੋਂ ਵੱਧ ਕੋਰਸ
ਪਟਿਆਲਾ, 2 ਦਸੰਬਰ ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਖੇ ਸਥਾਪਿਤ ਇੰਦਰ ਗਾਂਧੀ ਓਪਨ ਨੈਸ਼ਨਲ ਯੂਨੀਵਰਸਿਟੀ (ਇਗਨੂ) ਦੇ ਸੱਟਡੀ ਸੈਂਟਰ ਵਿੱਚ ਦਸੰਬਰ 2024 ਲਈ ਵੱਖ-ਵੱਖ ਕੋਰਸਾਂ ਦੀ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ । ਇਗਨੂ ਸਟੱਡੀ ਸੈਂਟਰ ਦੇ ਕੋਆਰਡੀਨੇਟਰ ਡਾ. ਸਤਿਆ ਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਆਪਣੇ ਕੋਰਸਾਂ ਦੇ ਨਾਲ਼-ਨਾਲ਼ ਇਗਨੂ ਰਾਹੀਂ 25 ਤੋਂ ਵੱਧ ਕੋਰਸ ਚਲਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰਖਦੇ ਹੋਏ ਇਨ੍ਹਾਂ ਕੋਰਸਾਂ ਦੀਆਂ ਪ੍ਰੀਖਿਆਵਾਂ ਦੇ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਰਿਜਨਲ ਸੈਂਟਰ ਚੰਡੀਗੜ੍ਹ ਵਿਖੇ ਹੋਈ ਆਨਲਾਈਨ ਮੀਟਿੰਗ ਦੌਰਾਨ ਸੀਨੀਅਰ ਡਾਇਰੈਕਟਰ ਇਗਨੂ ਵੱਲੋਂ ਇਸ ਸਟੱਡੀ ਸੈਂਟਰ ਨੂੰ ਹੋਰ ਵਿਸਤ੍ਰਿਤ ਕਰਨ ਦੇ ਉਪਰਾਲੇ ਕਰਨ ਲਈ ਕਿਹਾ ਹੈ ਅਤੇ ਸੈਂਟਰ ਵੱਲੋਂ ਵਧੀਆ ਤਰੀਕੇ ਨਾਲ ਪ੍ਰੀਖਿਆਵਾਂ ਕਰਵਾਉਣ ਅਤੇ ਸਟਡੀ ਸੈਂਟਰ ਦੇ ਸਫਲ ਪ੍ਰਬੰਧਨ ਦੀ ਸ਼ਲਾਘਾ ਕੀਤੀ ਹੈ ।

Advertisement
Advertisement
Advertisement
Advertisement
Scroll to Top