Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:25 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਅਕਾਲੀ ਨੇਤਾ ਦੀਦਾਰ ਮਲਕ ਨੂੰ ਹੋਈ ਤਿੰਨ ਸਾਲ ਦੀ ਕੈਦ

ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਅਕਾਲੀ ਨੇਤਾ ਦੀਦਾਰ ਮਲਕ ਨੂੰ ਹੋਈ ਤਿੰਨ ਸਾਲ ਦੀ ਕੈਦ

ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਅਕਾਲੀ ਨੇਤਾ ਦੀਦਾਰ ਮਲਕ ਨੂੰ ਹੋਈ ਤਿੰਨ ਸਾਲ ਦੀ ਕੈਦ
ਜਗਰਾਉਂ : ਰਾਏਕੋਟ ਦੇ ਨਜ਼ਦੀਕ ਪਿੰਡ ਰਛੀਨ ਵਿਖੇ ਹੋਏ ਜਮੀਨ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਵੱਲੋਂ ਅਕਾਲੀ ਨੇਤਾ ਦੀਦਾਰ ਸਿੰਘ ਮਲਕ ਜੋ ਕਿ ਸਾਬਕਾ ਬਲਾਕ ਸੰਮਤੀ ਚੇਅਰਮੈਨ ਵੀ ਹਨ, ਸਣੇ ਅੱਠ ਦੋਸ਼ੀਆਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਤੋਂ ਇਲਾਵਾ 10 ਦਸ ਹਜਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਮਾਨਯੋਗ ਅਦਾਲਤ ਦੇ ਫੈਸਲੇ ਮੁਤਾਬਕ 13 ਸਾਲ ਪਹਿਲਾਂ ਹੋਏ ਇੱਕ ਜਮੀਨ ਦੇ ਕਬਜ਼ੇ ਸਬੰਧੀ ਝਗੜੇ ਦੇ ਮਾਮਲੇ ਵਿੱਚ ਜਿਸ ਵਿੱਚ ਸਿ਼਼ਕਾਇਤ ਕਰਤਾ ਸਵਰਨਜੀਤ ਸਿੰਘ ਨੇ ਆਪਣੇ ਬਿਆਨਾਂ ਵਿੱਚ ਦੋਸ਼ ਲਗਾਏ ਸਨ ਕਿ ਉਹ ਅਤੇ ਉਸ ਦਾ ਭਰਾ ਸਤਨਾਵਤ ਸਿੰਘ ਪਿੰਡ ਰਛੀਨ ਦੇ ਵਸਨੀਕ ਹਨ । ਉਹਨਾਂ ਦੀ ਪਿੰਡ ਵਿੱਚ ਜ਼ਮੀਨ ਹੈ ਜਿਸ ’ਤੇ ਉਹ ਅਤੇ ਉਸ ਦਾ ਭਰਾ ਸੰਤਵਤ ਸਿੰਘ ਖੇਤੀ ਕਰਦੇ ਸਨ । ਉਸ ਸਮੇਂ ਉਨ੍ਹਾਂ ਦੇ ਸਾਹਮਣੇ ਤਿੰਨ ਗੱਡੀਆਂ ਆ ਕੇ ਰੁਕੀਆਂ, ਉਨ੍ਹਾਂ `ਤੇ ਜਾਨਲੇਵਾ ਹਮਲਾ ਕਰ ਦਿੱਤਾ । ਇਸ ਹਮਲੇ ਕਾਰਨ ਇਹ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਪਹਿਲਾਂ ਰਾਏਕੋਟ ਦੇ ਇਕ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ ਗਿਆ ਅਤੇ ਉਥੋਂ ਉਨ੍ਹਾਂ ਨੂੰ ਬਾਅਦ `ਚ ਸਿਵਲ ਹਸਪਤਾਲ ਭੇਜ ਦਿੱਤਾ ਗਿਆ । 8 ਨਵੰਬਰ 2011 ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਪੁਲੀਸ ਨੇ ਤਿੰਨ ਦਿਨ ਬਾਅਦ 11 ਨਵੰਬਰ ਨੂੰ ਸਤਵਿੰਦਰ ਜੀਤ ਸਿੰਘ ਦੇ ਬਿਆਨ ਦਰਜ ਕੀਤੇ । ਇਸ ਮਾਮਲੇ ਦੀ ਪਹਿਲੀ ਸੁਣਵਾਈ 10 ਫਰਵਰੀ 2014 ਨੂੰ ਹੋਈ ਸੀ । ਅਦਾਲਤ ਦੇ ਫੈਸਲੇ ਅਨੁਸਾਰ ਇਸ ਮਾਮਲੇ ਵਿੱਚ ਪੁਲਸ ਵੱਲੋਂ ਬਣਾਏ ਗਏ ਸਾਰੇ ਅੱਠ ਮੁਲਜ਼ਮਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ । ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਤੋਂ ਬਾਅਦ ਜ਼ਮਾਨਤ ਰਾਸ਼ੀ `ਤੇ ਜ਼ਮਾਨਤ ਲੈ ਲਈ ਹੈ ਅਤੇ ਸਾਰਿਆਂ ਨੂੰ ਅਪੀਲ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top