Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:25 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਜੁਲਮਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕਰਦਿਆਂ ਕੀਤੀ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ

ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਜੁਲਮਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕਰਦਿਆਂ ਕੀਤੀ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ

ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਜੁਲਮਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕਰਦਿਆਂ ਕੀਤੀ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ ਰਿਪੋਰਟਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੰਜਾਬ ਪ੍ਰਧਾਨ ਅਤੇ ‘ਆਪ’ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਅਜਿਹੀ ਕਾਰਵਾਈਆਂ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਬਹੁਤ ਦੁਖਦਾਈ ਅਤੇ ਅਸਵੀਕਾਰਨਯੋਗ ਹਨ । ਮੀਡੀਆ ਸਰੋਤਾਂ ਰਾਹੀਂ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਦੁਰਦਸ਼ਾ ਦੀ ਖਬਰ ਦਿਲ ਕੰਬਾਊ ਹੈ । ਕਿਸੇ ਵੀ ਭਾਈਚਾਰੇ ਵਿਰੁੱਧ ਹਿੰਸਾ ਸਦਭਾਵਨਾ ਅਤੇ ਆਪਸੀ ਸਨਮਾਨ ਦੇ ਸਿਧਾਂਤਾਂ ਨੂੰ ਕਮਜ਼ੋਰ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹਰ ਦੇਸ਼ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਘੱਟ ਗਿਣਤੀਆਂ ਦੀ ਰੱਖਿਆ ਕਰੇ ਅਤੇ ਸਹਿਹੋਂਦ ਦੀ ਭਾਵਨਾ ਨੂੰ ਕਾਇਮ ਰੱਖੇ । ‘ਆਪ’ ਨੇ ਇਸ ਮੁੱਦੇ ਬਾਰੇ ਹਿੰਦੂਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਕੇਂਦਰ ਸਰਕਾਰ ਦੀ ਢਿੱਲ ਅਤੇ ਲਾਪਰਵਾਹੀ ਦੀ ਆਲੋਚਨਾ ਕੀਤੀ।ਪਾਰਟੀ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸਨਮਾਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ (ਐਮਈਏ) ਤੋਂ ਤੁਰੰਤ ਦਖਲ ਦੀ ਮੰਗ ਕਰਦੀ ਹੈ । ਬੰਗਲਾਦੇਸ਼ ਵਿੱਚ ਹਿੰਦੂਆਂ ਵਿੱਚ ਵਧ ਰਹੇ ਡਰ ਅਤੇ ਅਤਿਆਚਾਰ ਪ੍ਰਤੀ ਕੇਂਦਰ ਸਰਕਾਰ ਦੀ ਧੀਮੀ ਪ੍ਰਤੀਕਿਰਿਆ ਅਤੇ ਉਦਾਸੀਨਤਾ ਅਸਵੀਕਾਰਨਯੋਗ ਹੈ । ਅਰੋੜਾ ਨੇ ਕਿਹਾ ਕਿ ਐਮਈਏ ਅਤੇ ਭਾਰਤੀ ਕੌਂਸਲੇਟਾਂ ਨੂੰ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ, ਬੰਗਲਾਦੇਸ਼ੀ ਸਰਕਾਰ ਨਾਲ ਇਹ ਚਿੰਤਾਵਾਂ ਉਠਾਉਣੀਆਂ ਚਾਹੀਦੀਆਂ ਹਨ, ਅਤੇ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ । ਆਮ ਆਦਮੀ ਪਾਰਟੀ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਰਹੱਦਾਂ ਦੇ ਪਾਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦੇਣ ਦੀ ਵੀ ਅਪੀਲ ਕੀਤੀ ਹੈ । ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਮੁੱਦਾ ਸਿਆਸੀ ਸੀਮਾਵਾਂ ਤੋਂ ਉਪਰ ਹੈ ਅਤੇ ਨਫ਼ਰਤੀ ਅਪਰਾਧਾਂ ਅਤੇ ਵਿਤਕਰੇ ਵਿਰੁੱਧ ਇਕਜੁੱਟ ਹੋਣ ਦੀ ਮੰਗ ਕਰਦਾ ਹੈ।
ਅਰੋੜਾ ਨੇ ਅੱਗੇ ਕਿਹਾ ਕਿ ਭਾਰਤ ਨੇ ਸੰਕਟ ਦੇ ਸਮੇਂ ਵਿੱਚ ਬੰਗਲਾਦੇਸ਼ ਦਾ ਲਗਾਤਾਰ ਸਮਰਥਨ ਕੀਤਾ ਹੈ, ਭਾਵੇਂ ਇਹ ਵਿੱਤੀ ਸਹਾਇਤਾ ਦੇ ਜ਼ਰੀਏ ਹੋਵੇ ਜਾਂ ਖੇਤਰ ਵਿੱਚ ਸਮਾਜਿਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੋਵੇ । ਭਾਰਤ ਇੱਕ ਭਰੋਸੇਮੰਦ ਸਹਿਯੋਗੀ ਵਜੋਂ ਬੰਗਲਾਦੇਸ਼ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਦੇ ਮੱਦੇਨਜ਼ਰ, ਬੰਗਲਾਦੇਸ਼ ਨੂੰ ਆਪਣੀ ਹਿੰਦੂ ਘੱਟ ਗਿਣਤੀ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ । ਬੰਗਲਾਦੇਸ਼ ਸਰਕਾਰ ਨੂੰ ਉਥੋਂ ਦੇ ਹਿੰਦੂਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।‘ਆਪ’ ਦਾ ਵਿਸ਼ਵਾਸ ਹੈ ਕਿ ਕੇਂਦਰ ਸਰਕਾਰ ਨੂੰ ਆਪਣੇ ਪ੍ਰਵਾਸੀਆਂ ਦੀ ਭਲਾਈ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਇਨ੍ਹਾਂ ਜ਼ਰੂਰੀ ਮਾਮਲਿਆਂ ਨੂੰ ਹੱਲ ਕਰਨ ਲਈ ਕੂਟਨੀਤਕ ਚੈਨਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ । ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਨਿਰਣਾਇਕ ਢੰਗ ਨਾਲ ਕੰਮ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਇਹ ਸਿਰਫ ਆਪਣੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰੇਗੀ ।

Advertisement
Advertisement
Advertisement
Advertisement
Scroll to Top