Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ. ਐਸ. ਟੀ. ਵਿੱਚ 62.93 ਫੀਸਦੀ ਵਾਧਾ ਦਰਜ : ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ. ਐਸ. ਟੀ. ਵਿੱਚ 62.93 ਫੀਸਦੀ ਵਾਧਾ ਦਰਜ : ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ. ਐਸ. ਟੀ. ਵਿੱਚ 62.93 ਫੀਸਦੀ ਵਾਧਾ ਦਰਜ : ਹਰਪਾਲ ਸਿੰਘ ਚੀਮਾ
ਵਿੱਤੀ ਸਾਲ 2023-24 ਦੇ ਮੁਕਾਬਲੇ ਨਵੰਬਰ ਨੈੱਟ ਜੀ. ਐਸ. ਟੀ. ਵਿੱਚ 10.30 ਪ੍ਰਤੀਸ਼ਤ ਵਾਧਾ
ਆਬਕਾਰੀ ਵਿੱਚ ਵੀ ਨਵੰਬਰ 2024 ਤੱਕ 13.17 ਪ੍ਰਤੀਸ਼ਤ ਦੀ ਪ੍ਰਭਾਵਸ਼ਾਲੀ ਵਾਧਾ
ਨਵੰਬਰ ਤੱਕ ਨੈੱਟ ਜੀ. ਐਸ. ਟੀ, ਆਬਕਾਰੀ, ਵੈਟ, ਸੀ. ਐਸ. ਟੀ. ਅਤੇ ਪੀ. ਐਸ. ਡੀ. ਟੀ. ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 10.05 ਪ੍ਰਤੀਸ਼ਤ ਵਾਧਾ
ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ । ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੇ ਮੁਕਾਬਲੇ 10.30 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ । ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਕੁੱਲ ਜੀਐਸਟੀ ਪ੍ਰਾਪਤੀ 2,477.37 ਕਰੋੜ ਰੁਪਏ ਹੈ, ਜੋ ਨਵੰਬਰ 2023 ਵਿੱਚ ਪ੍ਰਾਪਤ ₹1,520.55 ਕਰੋੜ ਦੇ ਮੁਕਾਬਲੇ ₹956.82 ਕਰੋੜ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਨਵੰਬਰ ਤੱਕ ਕੁੱਲ ਜੀਐਸਟੀ ਕੁਲੈਕਸ਼ਨ 15,392.79 ਕਰੋੜ ਰੁਪਏ ਹੈ, ਜੋ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਵਿੱਚ ਪ੍ਰਾਪਤ 13,955.38 ਕਰੋੜ ਰੁਪਏ ਦੇ ਮੁਕਾਬਲੇ 1,437.41 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ । ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਕੁਲੈਕਸ਼ਨ 4,004.96 ਕਰੋੜ ਰੁਪਏ ਹੈ, ਜਦੋਂ ਕਿ ਨਵੰਬਰ 2023 ਵਿੱਚ ਇਹ 3,026.86 ਕਰੋੜ ਰੁਪਏ ਸੀ । ਉਨ੍ਹਾਂ ਕਿਹਾ ਕਿ ਇਸ ਵਿੱਤ ਵਰ੍ਹੇ ਦੌਰਾਨ ਨਵੰਬਰ ਤੱਕ ਇਨ੍ਹਾਂ ਕਰਾਂ ਤੋਂ ਕੁੱਲ ₹27,481.57 ਕਰੋੜ ਰੁਪਏ ਪ੍ਰਾਪਤ ਹੋਏ ਹਨ ਜਦੋਂ ਕਿ ਵਿੱਤੀ ਸਾਲ 2023-24 ਦੇ ਇਸੇ ਅਰਸੇ ਦੌਰਾਨ 24,972.48 ਕਰੋੜ ਰੁਪਏ ਪ੍ਰਾਪਤ ਹੋਏ ਸਨ। ਇਸ ਤਰ੍ਹਾਂ ਇੰਨ੍ਹਾ ਕਰਾਂ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 2,509.09 ਕਰੋੜ ਰੁਪਏ ਦਾ ਵਾਧਾ ਹੋਇਆ ਹੈ ।

ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵੀ ਨਵੰਬਰ 2024 ਵਿੱਚ 6.42 ਪ੍ਰਤੀਸ਼ਤ ਵਾਧੇ ਅਤੇ ਨਵੰਬਰ ਮਹੀਨੇ ਤੱਕ 13.17 ਪ੍ਰਤੀਸ਼ਤ ਦੇ ਪ੍ਰਭਾਵਸ਼ਾਲੀ ਵਾਧੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੰਬਰ 2023 ਦੇ ₹747.37 ਕਰੋੜ ਦੇ ਮੁਕਾਬਲੇ ਇਸ ਸਾਲ ਨਵੰਬਰ ਲਈ ਕੁੱਲ ਆਬਕਾਰੀ ਪ੍ਰਾਪਤੀ 795.37 ਕਰੋੜ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤ ਵਰ੍ਹੇ ਦੌਰਾਨ ਨਵੰਬਰ ਤੱਕ ਕੁੱਲ ਆਬਕਾਰੀ ਮਾਲੀਆ ₹6,733.47 ਕਰੋੜ ਰਿਹਾ ਹੈ ਜਦੋਂ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੌਰਾਨ ਇਹ 5,949.84 ਕਰੋੜ ਰੁਪਏ ਸੀ, ਇਸ ਤਰ੍ਹਾਂ ਸੂਬੇ ਨੇ ਇਸ ਵਿੱਤੀ ਸਾਲ ਆਬਕਾਰ ਤੋਂ 783.63 ਕਰੋੜ ਰੁਪਏ ਹੋਰ ਕਮਾਏ ਹਨ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ. ਐਸ. ਟੀ. ਅਤੇ ਆਬਕਾਰੀ ਵਸੂਲੀ ਵਿੱਚ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰ ਪਾਲਣਾ ਅਤੇ ਲਾਗੂ ਕਰਨ ਵਿੱਚ ਸੁਧਾਰ ਕਰਨ ਦੇ ਯਤਨਾਂ ਦੇ ਸਿਰ ਬੰਨ੍ਹਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਰਾਜ ਆਉਣ ਵਾਲੇ ਮਹੀਨਿਆਂ ਵਿੱਚ ਕਰ ਵਸੂਲੀ ਵਿੱਚ ਮਹੱਤਵਪੂਰਨ ਵਾਧੇ ਦੀ ਗਵਾਹੀ ਭਰਨਾ ਜਾਰੀ ਰੱਖੇਗਾ ।

Advertisement
Advertisement
Advertisement
Advertisement
Scroll to Top