Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 7ਵੇਂ ਦਿਨ `ਚ ਦਾਖਲ ਹੋਣ ਤੇ ਡੱਲੇਵਾਲ ਦਾ 7 ਕਿੱਲੋ ਭਾਰ ਘਟਿਆ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 7ਵੇਂ ਦਿਨ `ਚ ਦਾਖਲ ਹੋਣ ਤੇ ਡੱਲੇਵਾਲ ਦਾ 7 ਕਿੱਲੋ ਭਾਰ ਘਟਿਆ

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 7ਵੇਂ ਦਿਨ `ਚ ਦਾਖਲ ਹੋਣ ਤੇ ਡੱਲੇਵਾਲ ਦਾ 7 ਕਿੱਲੋ ਭਾਰ ਘਟਿਆ
ਪਾਤੜਾਂ : ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ‘ਤੇ ਮੋਰਚੇ ਲਗਾਏ ਗਏ ਹਨ ਅਤੇ ਕਿਸਾਨਾਂ ਦੇ ਵੱਲੋਂ ਰੋਸ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਉੱਥੇ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹੋਏ ਹਨ । ਹੁਣ ਕਿਸਾਨਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੇ ਹੁਣ ਖੁਦ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਦੀ ਜਿ਼ੰਮੇਵਾਰੀ ਲਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਹੁਣ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸਖਤ ਪਹਿਰੇ ’ਚ ਕਰਵਾਉਣ ਦਾ ਫੈਸਲਾ ਲਿਆ ਹੈ, ਕਿਉਂਕਿ ਬਜ਼ੁਰਗ ਹੋਣ ਕਾਰਨ ਮਰਨ ਵਰਤ ਕਾਰਨ ਭੁੱਖ ਹੜਤਾਲ ਦਾ ਉਨ੍ਹਾਂ ਦੀ ਸਿਹਤ `ਤੇ ਵੀ ਤੇਜ਼ੀ ਨਾਲ ਅਸਰ ਪੈ ਰਿਹਾ ਹੈ । ਵਲੰਟੀਅਰਾਂ ਦੀ ਵੱਡੀ ਫੌਜ ਸਟੇਜ ਦੇ ਨੇੜੇ ਨੇੜੇ ਤਾਇਨਾਤ ਕੀਤੀ ਗਈ। ਖਨੌਰੀ ਬਾਰਡਰ ’ਤੇ ਡੱਲੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਤਕਰੀਬਨ 70 ਕਿਸਾਨ ਮੋਰਚੇ ਦੇ ਦੋਵੇਂ ਪਾਸੇ ਤਾਇਨਾਤ ਕੀਤੇ ਗਏ ਹਨ। ਡੱਲੇਵਾਲ ਕੋਲ ਕਿਸਾਨ 4-4 ਘੰਟੇ ਦੀ ਸ਼ਿਫਟ ’ਚ ਪਹਿਰਾ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਉਨ੍ਹਾਂ ਨੂੰ ਇਹ ਹੈ ਕਿ ਪ੍ਰਸ਼ਾਸਨ ਇੱਥੋਂ ਚੁੱਕ ਕੇ ਨਾ ਲੈ ਜਾਵੇ। ਇਸ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ ।

Advertisement
Advertisement
Advertisement
Advertisement
Scroll to Top