Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਸ਼ੁਰੂ ਕਰਕੇ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ-ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਸ਼ੁਰੂ ਕਰਕੇ ਜਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ-ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡ ਮੰਡੌਰ ‘ਚ ਜਨ ਸੁਵਿਧਾ ਕੈਂਪ ਮੌਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਟਿਆਲਾ, 25 ਜੂਨ:
”ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਸਰਕਾਰ ਤੁਹਾਡੇ ਦੁਆਰ’ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਜਨ ਸੁਵਿਧਾ ਕੈਂਪਾਂ ਰਾਹੀਂ ਜਮੀਨੀ ਪੱਧਰ ‘ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਹਨ।” ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।
ਸਿਹਤ ਮੰਤਰੀ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠਲੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਨਾਲ ਲੈਕੇ ਨਾਭਾ ਰੋਡ ‘ਤੇ ਸਥਿਤ ਪਿੰਡ ਮੰਡੌਰ ਵਿਖੇ ਪੁੱਜੇ ਅਤੇ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।
ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦਾ ਵਾਅਦਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਦਾ ਦਰਜਾ ਪਹਿਲਾਂ ਦੇ ਦਿੱਤਾ ਹੈ ਅਤੇ ਹੁਣ ਇੱਥੋਂ ਦੀ ਡਿਸਪੈਂਸਰੀ ਨੂੰ ਆਮ ਆਦਮੀ ਕਲੀਨਿਕ ਬਣਾ ਕੇ ਪਿੰਡ ਵਾਸੀਆਂ ਦੇ ਸਾਰੇ ਟੈਸਟ ਮੁਫ਼ਤ ਕਰਕੇ ਦਵਾਈਆਂ ਤੇ ਇਲਾਜ ਵੀ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸ਼ੁਰੂ ਕੀਤੇ ਗਏ 560 ਆਮ ਆਦਮੀ ਕਲੀਨਿਕਾਂ ਦਾ 90 ਫੀਸਦੀ ਵੱਸੋਂ ਲਾਭ ਲੈ ਰਹੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਖੇਤਾਂ ਨਾਲ ਲੱਗਦੇ ਰਸਤੇ ਛੱਡਣ, ਕਿਉਂ ਜੋ ਜ਼ਿਲ੍ਹਾ ਪ੍ਰਸ਼ਾਸਨ ਮਿਣਤੀ ਕਰਵਾ ਕੇ ਰਸਤੇ ਖਾਲੀ ਕਰਵਾ ਰਿਹਾ ਹੈ ਤੇ ਖਾਲੀ ਥਾਵਾਂ ‘ਤੇ ਬੂਟੇ ਲਗਾਏ ਜਾਣ ਤਾਂ ਕਿ ਸਾਡਾ ਵਾਤਾਵਰਣ ਸ਼ੁੱਧ ਹੋ ਸਕੇ, ਕਿਉਂਕਿ ਖਰਾਬ ਹਵਾ ਕੈਂਸਰ ਤੇ ਹੋਰ ਬਿਮਾਰੀਆਂ ਦਾ ਵੀ ਕਾਰਨ ਬਣਦੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਮੰਡੌਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ‘ਚ ਮਾਡਲ ਗਊਸ਼ਾਲਾ ਬਣਾਉਣ ਲਈ ਮਤਾ ਪਾਸ ਕਰਨ ਤਾਂ ਕਿ ਇਸ ਪਿੰਡ ਨੂੰ ਮਾਡਲ ਬਣਾ ਕੇ ਹੋਰਨਾਂ ਪਿੰਡਾਂ ‘ਚ ਵੀ ਅਜਿਹੀਆਂ ਸਾਂਝੀਆਂ ਗਊਸ਼ਾਲਾਵਾਂ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਪਿੰਡ ਦੀ ਪੰਚਾਇਤੀ ਜਮੀਨ ‘ਤੇ ਨਗ਼ਦੀ ਫ਼ਸਲਾਂ ਅਤੇ ਫ਼ਲਦਾਰ ਬੂਟੇ ਉਗਾ ਕੇ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਪਿੰਡ ਵਿੱਚ ਹੀ ਲਗਾਉਣ ਦਾ ਵੀ ਸੱਦਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਡੀ.ਐਸ.ਪੀ. ਨਾਭਾ ਦਵਿੰਦਰ ਅੱਤਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਪਰਮਜੀਤ ਸਿੰਘ, ਆਪ ਆਗੂ ਚਰਨਜੀਤ ਸਿੰਘ ਐਸ.ਕੇ., ਗੁਰਸੇਵਕ ਸਿੰਘ, ਭਾਟੀਆ, ਚਮਕੌਰ ਸਿੰਘ, ਸਤਵਿੰਦਰ ਸਿੰਘ, ਸਰਪੰਚ ਜਸਪਾਲ ਸਿੰਘ, ਦੀਪਕ ਮਿੱਤਲ, ਦਵਿੰਦਰ ਕੌਰ, ਗੁਰਚਰਨ ਸਿੰਘ ਰੁਪਾਣਾ, ਸੰਤੋਖ ਸਿੰਘ ਸਮੇਤ ਪਿੰਡ ਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ ‘ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।

Advertisement
Advertisement
Advertisement
Advertisement
Scroll to Top