Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:31 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਬਲ ਕੰਮ ਦਾ ਬੋਝ ਘਟਾਉਣ ਲਈ ਤਕਨਾਲੋਜੀ ਵਰਤਣ : ਮੋਦੀ

ਪੁਲਸ ਬਲ ਕੰਮ ਦਾ ਬੋਝ ਘਟਾਉਣ ਲਈ ਤਕਨਾਲੋਜੀ ਵਰਤਣ : ਮੋਦੀ

ਪੁਲਸ ਬਲ ਕੰਮ ਦਾ ਬੋਝ ਘਟਾਉਣ ਲਈ ਤਕਨਾਲੋਜੀ ਵਰਤਣ : ਮੋਦੀ
ਭੁਬਨੇਸ਼ਵਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਿਜੀਟਲ ਫਰਾਡ, ਸਾਈਬਰ ਅਪਰਾਧਾਂ ਤੇ ਏ. ਆਈ. ਤਕਨਾਲੋਜੀ ਖਾਸ ਕਰਕੇ ਡੀਪਫੇਕ ਕਰਕੇ ਸਮਾਜਿਕ ਤੇ ਪਰਿਵਾਰਕ ਰਿਸ਼ਤੇ ਅਸਰਅੰਦਾਜ਼ ਹੋਣ ਦੇ ਸੰਭਾਵੀ ਖ਼ਤਰਿਆਂ ਉੱਤੇ ਫ਼ਿਕਰ ਜਤਾਇਆ ਹੈ। ਡੀਜੀਪੀ’ਜ਼ ਤੇ ਆਈ. ਜੀ. ਪੀਜ਼ ਦੀ 59ਵੀਂ ਆਲ ਇੰਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਪੁਲੀਸ ਬਲਾਂ ਉੱਤੇ ਕੰਮ ਦਾ ਬੋਝ ਘਟਾਉਣ ਲਈ ਤਕਨਾਲੋਜੀ ਦੀ ਵਰਤੋਂ ਦਾ ਸੱਦਾ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਸਰੋਤਾਂ ਦੀ ਵੰਡ ਲਈ ਪੁਲੀਸ ਥਾਣਿਆਂ ਨੂੰ ਫੋਕਲ ਪੁਆਇੰਟ ਬਣਾਇਆ ਜਾਵੇ। ਸ੍ਰੀ ਮੋਦੀ ਨੇ ਕਿਹਾ ਕਿ ਕਾਨਫਰੰਸ ਵਿਚ ਸੁਰੱਖਿਆ ਚੁਣੌਤੀਆਂ ਦੇ ਕੌਮੀ ਤੇ ਕੌਮਾਂਤਰੀ ਪਾਸਾਰ ਬਾਰੇ ਵਿਆਪਕ ਵਿਚਾਰ ਚਰਚਾ ਕੀਤੀ ਗਈ ਹੈ । ਉਨ੍ਹਾਂ ਚੁਣੌਤੀਆਂ ਦੇ ਟਾਕਰੇ ਲਈ ਕਾਨਫਰੰਸ ਦੌਰਾਨ ਉਭਰੀਆਂ ਰਣਨੀਤੀਆਂ ਉੱਤੇ ਤਸੱਲੀ ਜਤਾਈ । ਪ੍ਰਧਾਨ ਮੰਤਰੀ ਨੇ ਪੁਲੀਸ ਲੀਡਰਸ਼ਿਪ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਐਸਪੀਰੇਸ਼ਨਲ ਇੰਡੀਆ ਦੀ ਡਬਲ ਏਆਈ ਪਾਵਰ ਦੀ ਵਰਤੋਂ ਕਰਕੇ ਇਸ ਚੁਣੌਤੀ ਨੂੰ ਮੌਕੇ ਵਜੋਂ ਲੈਣ। ਸ਼ਹਿਰੀ ਪੁਲੀਸਿੰਗ ਵਿਚ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਮੋਦੀ ਨੇ ਸੁਝਾਅ ਦਿੱਤਾ ਕਿ ਹਰੇਕ ਪਹਿਲਕਦਮੀ ਨੂੰ 100 ਸ਼ਹਿਰਾਂ ਵਿੱਚ ਪੂਰੀ ਤਰ੍ਹਾਂ ਨਾਲ ਜੋੜਿਆ ਅਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਸਮਾਰਟ ਪੁਲੀਸਿੰਗ ਦੇ ਮੰਤਰ ਦਾ ਘੇਰਾ ਵਧਾਉਂਦਿਆਂ ਪੁਲੀਸ ਨੂੰ ਰਣਨੀਤਕ, ਸੁਚੇਤ, ਅਨੁਕੂਲ, ਇਤਬਾਰੀ ਤੇ ਪਾਰਦਰਸ਼ੀ ਬਣਾਉਣ ਦਾ ਸੱਦਾ ਦਿੱਤਾ । ਸ੍ਰੀ ਮੋਦੀ ਨੇ ਸਮਾਰਟ ਪੁਲੀਸਿੰਗ ਦਾ ਵਿਚਾਰ ਪਹਿਲੀ ਵਾਰ ਗੁਹਾਟੀ ਵਿਚ 2014 ਦੀ ਕਾਨਫਰੰਸ ਦੌਰਾਨ ਦਿੱਤਾ ਸੀ। ਇਸ ਤਿੰਨ ਰੋਜ਼ਾ ਕਾਨਫਰੰਸ ਵਿਚ ਡੀਜੀਪੀ ਤੇ ਆਈਜੀਪੀ ਰੈਂਕ ਦੇ 250 ਦੇ ਕਰੀਬ ਅਧਿਕਾਰੀ ਸ਼ਾਮਲ ਹੋਏ ਜਦੋਂ ਕਿ 750 ਹੋਰਨਾਂ ਨੇ ਵਰਚੁਅਲ ਹਾਜ਼ਰੀ ਭਰੀ । ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਸਣੇ ਹੋਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top