Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:35 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਹੁੰਦਾ ਜਾ ਰਿਹੈ ਭਾਰੀ

ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਹੁੰਦਾ ਜਾ ਰਿਹੈ ਭਾਰੀ

ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਹੁੰਦਾ ਜਾ ਰਿਹੈ ਭਾਰੀ
ਅਮਰੀਕਾ : ਸੰਸਾਰ ਦੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਜਾਣ ਦੇ ਚਾਹਵਾਨ ਭਾਰਤੀਆਂ ਦੀ ਗਿਣਤੀ ਜਿਥੇ ਲਗਾਤਾਰ ਵਧਦੀ ਜਾ ਰਹੀ ਹੈ, ਉ਼ਥੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਵੀ ਭਾਰੀ ਵਾਧਾ ਹੋਇਆ ਪਿਆ ਹੈ । ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ ਭਾਰਤੀਆਂ ਵਿਚ ਵੱਡੀ ਗਿਣਤੀ ਕੈਨੇਡਾ ਦੀ ਸਰਹੱਦ ਤੋਂ ਆਉਣ ਵਾਲਿਆਂ ਦੀ ਹੈ। ਹਾਲਾਂਕਿ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਵਾਲੀ ਸਰਕਾਰ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਿਚਕਾਰ ਇੱਕ ਵੱਡਾ ਦੁਵੱਲਾ ਮੁੱਦਾ ਬਣ ਗਿਆ ਹੈ ਪਰ ਹਾਲ ਹੀ ਦੇ ਸਾਲਾਂ ਵਿੱਚ ਕੈਨੇਡਾ ਅਤੇ ਅਮਰੀਕਾ ਦੀ ਸਰਹੱਦ `ਤੇ ਭਾਰਤੀ ਨਾਗਰਿਕਾਂ ਦੁਆਰਾ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸ ਵਿੱਚ ਭਾਰੀ ਵਾਧਾ ਹੋਇਆ ਹੈ । ਯੂ. ਐਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੁਆਰਾ ਉੱਤਰੀ ਸਰਹੱਦ `ਤੇ ਮੁੱਠਭੇੜਾਂ ਦੇ ਅੰਕੜਿਆਂ ਦੇ ਅਨੁਸਾਰ, ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ ਦਾ 22 ਪ੍ਰਤੀਸ਼ਤ ਭਾਰਤੀ ਹਨ । ਜੋ ਆਪਣੇ ਆਪ ਵਿਚ ਹੈਰਾਨ ਕਰਨ ਵਾਲਾ ਹੈ । ਤੁਹਾਨੂੰ ਦੱਸਣਯੋਗ ਹੈ ਕਿ ਅਕਤੂਬਰ ਤੋਂ ਸਤੰਬਰ ਤੱਕ ਆਪਣੇ ਵਿੱਤੀ ਸਾਲ ਦਾ ਡਾਟਾ ਪ੍ਰਦਾਨ ਕਰਦਾ ਹੈ । ਸਾਲ 2022 ਵਿੱਚ ਅਮਰੀਕਾ ਵਿੱਚ ਦਾਖ਼ਲ ਹੋਣ ਲਈ ਕੁੱਲ 109,535 ਲੋਕਾਂ ਨੇ ਕੋਸ਼ਿਸ਼ਾਂ ਕੀਤੀਆਂ । ਜਿਸ ਵਿੱਚ ਭਾਰਤੀਆਂ ਦੀ ਗਿਣਤੀ ਲਗਭਗ 16 ਫੀਸਦੀ ਸੀ । ਸਾਲ 2023 `ਚ ਰੂਸ ਤੋਂ ਅਮਰੀਕਾ `ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਦੀ ਗਿਣਤੀ `ਚ ਵੀ ਵਾਧਾ ਹੋਇਆ, ਉਸ ਸਾਲ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ `ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 189,402 ਸੀ, ਜਿਨ੍ਹਾਂ `ਚੋਂ ਭਾਰਤੀਆਂ ਦੀ ਗਿਣਤੀ 30,010 ਸੀ ।43 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ।
ਇਸ ਸਾਲ ਕੁੱਲ 198,929 ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਦਕਿ ਭਾਰਤੀਆਂ ਦੀ ਕੁੱਲ ਗਿਣਤੀ 43,764 ਸੀ, ਜੋ ਕੁੱਲ ਅੰਕੜੇ ਦਾ ਲਗਭਗ 22 ਫੀਸਦੀ ਹੈ । ਹਾਲਾਂਕਿ ਇਹ ਅੰਕੜਾ ਉਨ੍ਹਾਂ ਦਾ ਹੀ ਹੈ, ਜਿਨ੍ਹਾਂ ਨੂੰ ਸਰਹੱਦ `ਤੇ ਤਾਇਨਾਤ ਅਧਿਕਾਰੀਆਂ ਨੇ ਫੜਿਆ ਹੈ, ਜਦੋਂ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਿਚ ਕਾਮਯਾਬ ਰਹੇ ਲੋਕਾਂ ਦਾ ਡਾਟਾ ਉਪਲਬਧ ਨਹੀਂ ਹੈ । ਜਿਕਰਯੋਗ ਕਿ ਸਰਹੱਦੀ ਮੁੱਦਾ ਉਨ੍ਹਾਂ ਮੁੱਦਿਆਂ ਵਿੱਚੋਂ ਇੱਕ ਹੈ, ਜਿਸ ਬਾਰੇ ਡੋਨਾਲਡ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਕੈਨੇਡਾ 25 ਫੀਸਦੀ ਟੈਰਿਫ ਤੋਂ ਬਚਣਾ ਚਾਹੁੰਦਾ ਹੈ ਤਾਂ ਇਸ ਨੂੰ ਹੱਲ ਕਰਨਾ ਹੋਵੇਗਾ। ਕੈਨੇਡੀਅਨ ਮੀਡੀਆ ਮੁਤਾਬਕ ਸ਼ੁੱਕਰਵਾਰ ਨੂੰ ਟਰੂਡੋ ਨੇ ਟਰੰਪ ਨਾਲ ਚਰਚਾ ਵੀ ਕੀਤੀ । ਟਰੂਡੋ ਦੇ ਨਾਲ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਵੀ ਸਨ, ਜੋ ਸੀ. ਬੀ. ਪੀ. ਦੇ ਮੁਖੀ ਹਨ। ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਦੀ ਇੰਚਾਰਜ ਹੈ ।

Advertisement
Advertisement
Advertisement
Advertisement
Scroll to Top