Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਸ੍ਰੀ ਅਕਾਲ ਤਖ਼ਤ ਸਾਹਿਬ
-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਜੀ ਦਾ ਹੁਕਮ ਹੋਵੇਗਾ, ਸਾਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ : ਡਾ. ਦਲਜੀਤ ਸਿੰਘ ਚੀਮਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਇਕੱਤਰਤਾ ਬੁਲਾਈ ਗਈ ਹੈ । ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਿੱਖ ਮੰਤਰੀਆਂ, ਸਾਬਕਾ ਜਥੇਦਾਰਾਂ, ਅਤੇ ਮੌਜੂਦਾ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ । ਅਕਾਲੀ ਸਰਕਾਰ ਦਾ ਹਿੱਸਾ ਰਹੇ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਭਾਈ ਮਨਜੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਚੁੱਕੇ ਹਨ । ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ “ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮਰਪਣ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਹੈ, ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਜੀ ਦਾ ਹੁਕਮ ਹੋਵੇਗਾ, ਸਾਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ ।

Advertisement
Advertisement
Advertisement
Advertisement
Scroll to Top