Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:11 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ
ਪਟਿਆਲਾ, 25 ਜੂਨ:
ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570 ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ ‘ਤੇ ਆਉਂਦੇ ਜਗਦੀਪ ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ ‘ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜਿਸ ਆਧਾਰ ‘ਤੇ ਇੰਚਾਰਜ ਚੌਂਕੀ ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top