Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:16 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ

ਦੁਆਰਾ: News ਪ੍ਰਕਾਸ਼ਿਤ :Monday, 26 June, 2023, 04:53 PM

ਵਧਦੀ ਅਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ : ਸਿਵਲ ਸਰਜਨ
ਪਟਿਆਲਾ, 26 ਜੂਨ:
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਮਨਾਉਣ ਲਈ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜੇਸ਼ਨ ਪੰਦਰ੍ਹਵਾੜਾ (ਦੰਪਤੀ ਸੰਪਰਕ ਪੰਦਰ੍ਹਵਾੜਾ) ਮਨਾਇਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਨ ਮੌਕੇ ਸਿਵਲ ਸਰਜਨ ਡਾ. ਰਾਮਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਪੰਦ੍ਹਰਵਾੜੇ ਦੌਰਾਨ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਸਿਹਤਮੰਦ ਮਾਂ ਅਤੇ ਬੱਚੇ ਲਈ ਪਹਿਲਾ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਜਾ ਬੱਚਾ ਤਿੰਨ ਸਾਲ ਬਾਅਦ ਕਰਨ, ਪਰਿਵਾਰਾਂ ਨੂੰ ਲੜਕੀ ਦੇ ਵਿਆਹ 18 ਸਾਲ ਤੋਂ ਪਹਿਲਾਂ ਅਤੇ ਲੜਕੇ ਦਾ ਵਿਆਹ 21 ਸਾਲ ਤੋਂ ਘੱਟ ਉਮਰ ਤੇ ਨਾ ਕਰਨ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਵਾਰ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ “ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਵਿਚ ਅਸੀ ਲਈਏ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਬਣਾਵਾਂਗੇ ਖ਼ੁਸ਼ੀਆਂ ਦਾ ਵਿਕਲਪ” ਤਹਿਤ ਮਨਾਇਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਾਰੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਐਸ.ਜੇ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕਿਆਂ ਤਹਿਤ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ, ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਪੀ.ਪੀ.ਆਈ.ਯੂ.ਸੀ.ਡੀ. ਜੋ ਕਿ ਹੁਣ ਜਣੇਪੇ ਤੋਂ 48 ਘੰਟੇ ਦੇ ਅੰਦਰ-ਅੰਦਰ ਕਾਪਰਟੀ ਲਗਾਉਣ ਦੀ ਵਿਵਸਥਾ ਹੈ, 5 ਸਾਲ ਤੱਕ ਗਰਭ ਨਿਰੋਧਕ ਵੱਜੋ ਕੰਮ ਕਰਦੀ ਹੈ। ਬੱਚਿਆਂ ਵਿੱਚ ਵੱਖਵਾ ਰੱਖਣ ਲਈ ਗਰਭ ਨਿਰੋਧਕ ਗੋਲੀ ਛਾਯਾ ਵੀ ਇੱਕ ਸੁਰੱਖਿਅਤ ਤੇ ਅਸਰਦਾਰ ਤਰੀਕਾ ਹੈ। ਅੰਤਰਾ ਪ੍ਰੋਗਰਾਮ ਤਹਿਤ ਗਰਭ ਰੋਕੂ ਟੀਕੇ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਟੀਕਾ ਜਣੇਪੇ ਤੋਂ 6 ਹਫ਼ਤੇ ਬਾਅਦ ਮਾਹਵਾਰੀ ਆਉਣ ਦੇ 7 ਦਿਨਾਂ ਦੇ ਅੰਦਰ ਅੰਦਰ ਲਗਵਾਉਣਾ ਪਵੇਗਾ ਅਤੇ ਇਸ ਟੀਕੇ ਦਾ ਅਸਰ ਤਿੰਨ ਮਹੀਨੇ ਰਹੇਗਾ। ਜਦੋਂ ਤੱਕ ਔਰਤ ਨੂੰ ਬੱਚਾ ਨਹੀਂ ਚਾਹੀਦਾ ਉਸ ਸਮੇਂ ਤੱਕ ਹਰ ਤਿੰਨ ਮਹੀਨੇ ਬਾਅਦ ਇਹ ਟੀਕਾ ਮੁੜ ਲਗਵਾਉਣਾ ਪਵੇਗਾ। ਇਹ ਟੀਕਾ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਸੀ.ਐਚ.ਸੀ/ਪੀ.ਐਚ.ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਬਿਲਕੁਲ ਮੁਫ਼ਤ ਲਗਾਇਆ ਜਾਂਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜਸਵਿੰਦਰ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੋ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਬੀਰ ਕੌਰ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ ਹਾਜ਼ਰ ਸਨ।



Scroll to Top