Breaking News ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਸੁਖਬੀਰ ਬਾਦਲ ਤੇ ਹਮਲਾ ਪੰਜਾਬ ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ : ਮੁੱਖ ਮੰਤਰੀ ਮਾਨਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 03 December, 2024, 07:54 PM

ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ
ਸੁਲਤਾਨਪੁਰ ਲੋਧੀ : ਮਨੁੱਖੀ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਹੋਇਆ ਇਕ ਕਤਲ ਦੇ ਮਾਮਲੇ ਨੂੰ ਕਪੂਰਥਲਾ ਪੁਲਿਸ ਨੇ ਬੇਨਕਾਬ ਕੀਤਾ ਹੈ ਜਿਸ ਵਿੱਚ ਇੱਕ ਪੁੱਤ ਨੇ ਬੇਦਖਲੀ ਅਤੇ ਘਰੋਂ ਕੱਢੇ ਜਾਣ ਦੇ ਡਰ ਕਾਰਨ ਅਤੇ ਪਿਤਾ ਦੀ ਜਾਇਦਾਦ ਨੂੰ ਹੜੱਪਣ ਦੇ ਮਕਸਦ ਨਾਲ ਆਪਣੇ ਤੀਨ ਸਾਥੀਆਂ ਨੂੰ 4 ਲੱਖ ਰੁਪਏ ਦਾ ਲਾਲਚ ਦੇ ਕੇ ਆਪਣੇ ਹੀ ਪਿਤਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਵਾਇਆ ਸੀ ਘਟਨਾ 1 ਦਿਸੰਬਰ ਰਾਤ 10 ਵਜੇ ਦੀ ਹੈ ਜਿਸ ਵਿਚ ਉਸੇ ਪੁੱਤ ਵਲੋ ਪਿਤਾ ਦਾ ਕਤਲ ਕਰਵਾਉਣ ਤੋਂ ਬਾਅਦ ਉਸ ਨੇ ਖੁਦ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਪਿਓ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ ਅਤੇ ਲਾਸ਼ ਕਪੂਰਥਲਾ ਸੁਤਾਨਪੁਰ ਰੋਡ ਦੇ ਪਿੰਡ ਸੇਦੋ ਭੁਲਾਣਾ ਦੇ ਨੇੜੇ ਇਕ ਪਲਾਟ ਵਿੱਚ ਪਈ ਹੈ, ਜਿਸ ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ‘ਚ ਕੇਸ ਦਰਜ ਕੀਤਾ ਪਰ ਮੁਢਲੀ ਤਫਤੀਸ਼ ਦੌਰਾਨ ਮ੍ਰਿਤਕ ਵਿਅਕਤੀ ਦੇ ਪੁੱਤਰ ਵੱਲੋਂ ਦਿੱਤੇ ਗਏ ਬਿਆਨ ਘਟਨਾ ਨਾਲ ਮੇਲ ਨਹੀਂ ਖਾ ਰਹੇ ਸਨ ਜਿਸ ਦੀ ਡੁੰਗਾਈ ਨਾਲ ਤਫਤੀਸ਼ ਕਰਨ ਤੇ ਪਤਾ ਲੱਗਾ ਉਸ ਨੇ ਹੀ ਆਪਣੇ ਤੀਨ ਜਾਣਕਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਿਓ ਦਾ ਕਤਲ ਕਰਵਾਇਆ, ਜਿਸ ਤੇ ਜੁਰਮ ਚ ਵਾਧਾ ਮ੍ਰਿਤਕ ਵਿਅਕਤੀ ਦੇ ਲੜਕੇ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਕੇਸ ਦਰਜ ਕਰਕੇ ਮ੍ਰਿਤਕ ਵਿਅਕਤੀ ਸੂਰਜ ਕੁਮਾਰ ਵਾਸੀ ਅਮਰੀਕ ਨਗਰ ਸੈਦੋ ਭੁਲਾਣਾ ਦੇ ਪੁੱਤਰ ਕਰਨ ਕੁਮਾਰ ਤੇ ਉਸ ਦੇ ਹੋਰ ਸਾਥੀ ਤਰਸੇਮ ਲਾਲ ਉਰਫ ਬਿੱਲਾ ਪੁੱਤਰ ਮੰਗਾ ਵਾਸੀ ਸਰਦੁੱਲਾਪੁਰ, ਮੰਗਤ ਰਾਮ ਉਰਫ ਗੋਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਉਚਾ ਧੋੜਾ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਲਖ ਰਾਜ ਵਾਸੀ ਬੂਸੋਵਾਲ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦਾਤਰ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ । ਇਥੇ ਜਿਕਰਯੋਗ ਹੈ ਕੀ ਮ੍ਰਿਤਕ ਦਾ ਆਪਣੀ ਪਤਨੀ ਨਾਲ ਕਰੀਬ 12 ਸਾਲ ਪਹਿਲਾ ਤਲਾਕ ਹੋ ਗਿਆ ਸੀ ਤੇ ਉਹ ਆਪਣੇ ਪੁੱਤਰ ਤੇ ਉਸਦੀ ਪਤਨੀ ਤੇ ਆਪਣੀ ਮਾਂ ਨਾਲ ਇਕੋ ਘਰ ਵਿਚ ਰਹਿੰਦੇ ਸੀ ਤੇ ਉਸ ਨੂੰ ਮਾਰਨ ਵਾਲਾ ਪੁੱਤ ਉਸ ਨੂੰ ਮਾਰ ਕੇ ਉਸਦੀ ਜਾਇਦਾਦ ਨੂੰ ਵੇਚ ਕੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਸੀ ।



Scroll to Top