Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:39 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ
ਸ਼ਹੀਦੀ ਹਫ਼ਤਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰਨਾ ਚਾਹੀਦਾ ਹੈ-ਅਮਨ ਅਰੋੜਾ
ਚੰਡੀਗੜ੍ਹ, 2 ਦਸੰਬਰ 2024- ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ । ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ । ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ ।ਅਰੋੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਦੇ ਸੀ. ਈ. ਓ. ਕੋਲ ਚਿੰਤਾ ਜ਼ਾਹਰ ਕੀਤੀ ਹੈ । ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਇਹ ਮੁੱਦਾ ਉਠਾਇਆ ਹੈ। ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦਾ ਮਾਮਲਾ ਹੈ । ਸਾਡਾ ਇਹ ਵੀ ਮੰਨਣਾ ਹੈ ਕਿ ਸ਼ਹੀਦੀ ਹਫ਼ਤੇ ਦੌਰਾਨ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ । ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਕੁਰਬਾਨੀ ਸਿੱਖ ਧਰਮ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਧਰਮ ਅਤੇ ਸਮਾਜ ਲਈ ਜੋ ਕੁਰਬਾਨੀ ਦਿੱਤੀ ਹੈ, ਉਹ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਬੇਮਿਸਾਲ ਹੈ । ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ ਪੂਰੇ ਪੰਜਾਬ ਵਿੱਚ ਸੋ਼ਕ ਦਾ ਮਾਹੌਲ ਰਹਿੰਦਾ ਹੈ । ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਯਾਦ ਕਰਕੇ ਲੋਕ ਉਦਾਸ ਰਹਿੰਦੇ ਹਨ । ਇਸ ਦੌਰਾਨ ਲੋਕ ਇੰਨੀ ਠੰਡ ‘ਚ ਵੀ ਜ਼ਮੀਨ ‘ਤੇ ਸੌਂਦੇ ਹਨ । ਇੱਸ ਸਮੇਂ ਕੋਈ ਸ਼ੁਭ ਸਮਾਗਮ ਜਾਂ ਤਿਉਹਾਰ ਨਹੀਂ ਹੁੰਦੇ ਹਨ, ਇਸ ਲਈ ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ । ਅਰੋੜਾ ਨੇ ਕਿਹਾ ਕਿ ਹਾਲਾਂਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਕੁਝ ਸਖ਼ਤ ਹੁਕਮ ਹਨ। ਕਮਿਸ਼ਨ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਤਰੀਕ ਤੈਅ ਕਰਨੀ ਹੈ ।

Advertisement
Advertisement
Advertisement
Advertisement
Scroll to Top