Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

ਏ. ਕਿਊ. ਆਈ. ਸੁਧਰਨ ਮਗਰੋਂ ਹੀ ਪਾਬੰਦੀਆਂ ’ਚ ਢਿੱਲ ਦੇਵਾਂਗੇ : ਸੁਪਰੀਮ ਕੋਰਟ

ਏ. ਕਿਊ. ਆਈ. ਸੁਧਰਨ ਮਗਰੋਂ ਹੀ ਪਾਬੰਦੀਆਂ ’ਚ ਢਿੱਲ ਦੇਵਾਂਗੇ : ਸੁਪਰੀਮ ਕੋਰਟ

ਏ. ਕਿਊ. ਆਈ. ਸੁਧਰਨ ਮਗਰੋਂ ਹੀ ਪਾਬੰਦੀਆਂ ’ਚ ਢਿੱਲ ਦੇਵਾਂਗੇ: ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਤੋਂ ਨਜਿੱਠਣ ਲਈ ਪੜਾਅਵਾਰ ਪ੍ਰਤੀਕਿਰਆ ਕਾਰਜ ਯੋਜਨਾ (ਗਰੈਪ) ਦੇ ਚੌਥੇ ਗੇੜ ਤਹਿਤ ਐਮਰਜੈਂਸੀ ਉਪਾਵਾਂ ਵਿੱਚ ਉਦੋਂ ਤੱਕ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ, ਜਦੋਂ ਤੱਕ ਕਿ ਹਵਾ ਦੀ ਗੁਣਵੱਤਾ ਦੇ ਸੂਚਕਅੰਕ
(ਏ. ਕਿਊ. ਆਈ) ਦੇ ਪੱਧਰ ਵਿੱਚ ਨਿਘਾਰ ਦਾ ਰੁਝਾਨ ਨਹੀਂ ਦੇਖਿਆ ਜਾਂਦਾ । ਇਸੇ ਦੌਰਾਨ ਸਿਖ਼ਰਲੀ ਅਦਾਲਤ ਨੇ ਦਿੱਲੀ-ਐੱਨ. ਸੀ. ਆਰ. ਵਿੱਚ ਹਵਾ ਪ੍ਰਦੂਸ਼ਣ ਦੇ ਮਸਲੇ ਦਾ ਕੋਈ ਪੱਕਾ ਹੱਲ ਲੱਭਣ ਦੀ ਲੋੜ ’ਤੇ ਜ਼ੋਰ ਦਿੱਤਾ । ਅਦਾਲਤ ਨੇ ਕਿਹਾ ਕਿ ਹਰੇਕ ਸਾਲ ਅਕਤੂਬਰ ਤੋਂ ਦਸੰਬਰ ਵਿਚਾਲੇ ਇਸੇ ਤਰ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ।ਜਸਟਿਸ ਅਭੈ ਐੱਸ ਓਕਾ ਤੇ ਜਸਟਿਸ ਔਗਸਟਿਨ ਜੌਰਜ ਮਸੀਹ ਦੇ ਬੈਂਚ ਨੇ ਕੌਮੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਕੇ ਇਹ ਦੱਸਣ ਦਾ ਨਿਰਦੇਸ਼ ਦਿੱਤਾ ਕਿ ਪਾਬੰਦੀਆਂ ਕਾਰਨ ਕੰਮ ਤੋਂ ਵਾਂਝੇ ਹੋਏ ਨਿਰਮਾਣ ਮਜ਼ਦੂਰਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ ਹੈ ਜਾਂ ਨਹੀਂ ।

Advertisement
Advertisement
Advertisement
Advertisement
Scroll to Top