Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਅਤੇ ਹੋਰਨਾਂ ਰਾਜਨੀਤਕ ਨੇਤਾਵਾਂ ਨੇ ਦੇਖੀ ਗੋਧਰਾ ਬਾਰੇ ਫਿਲਮ ‘ਦਿ ਸਾਬਰਮਤੀ ਰਿਪੋਰਟ’

ਪ੍ਰਧਾਨ ਮੰਤਰੀ ਅਤੇ ਹੋਰਨਾਂ ਰਾਜਨੀਤਕ ਨੇਤਾਵਾਂ ਨੇ ਦੇਖੀ ਗੋਧਰਾ ਬਾਰੇ ਫਿਲਮ ‘ਦਿ ਸਾਬਰਮਤੀ ਰਿਪੋਰਟ’

ਪ੍ਰਧਾਨ ਮੰਤਰੀ ਅਤੇ ਹੋਰਨਾਂ ਰਾਜਨੀਤਕ ਨੇਤਾਵਾਂ ਨੇ ਦੇਖੀ ਗੋਧਰਾ ਬਾਰੇ ਫਿਲਮ ‘ਦਿ ਸਾਬਰਮਤੀ ਰਿਪੋਰਟ’
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਦੇ ਬਾਲਯੋਗੀ ਆਡੀਟੋਰੀਅਮ ’ਚ 2002 ਦੇ ਗੋਧਰਾ ਦੰਗਿਆਂ ਨਾਲ ਸਬੰਧਤ ਫਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖੀ । ਉਨ੍ਹਾਂ ਨਾਲ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗੋਧਰਾ ਕਾਂਡ ਦੀ ਸੱਚਾਈ ਉਜਾਗਰ ਕਰਨ ਲਈ ਫਿਲਮ ਦੀ ਜਨਤਕ ਤੌਰ ’ਤੇ ਸ਼ਲਾਘਾ ਕੀਤੀ ਸੀ । ਉਨ੍ਹਾਂ ਫਿਲਮ ਦਾ ਟਰੇਲਰ ‘ਐਕਸ’ ’ਤੇ ਸਾਂਝਾ ਕਰਕੇ ਕਿਹਾ ਸੀ ਕਿ ਝੂਠਾ ਬਿਰਤਾਂਤ ਸਿਰਫ਼ ਸੀਮਤ ਸਮੇਂ ਲਈ ਹੀ ਚੱਲ ਸਕਦਾ ਹੈ ਅਤੇ ਤੱਥ ਹਮੇਸ਼ਾ ਸਭ ਦੇ ਸਾਹਮਣੇ ਆਉਣਗੇ।ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਹੋਰ ਕਈ ਮੰਤਰੀ ਵੀ ਫਿਲਮ ਦੇਖਣ ਲਈ ਆਡੀਟੋਰੀਅਮ ਪੁੱਜੇ ਸਨ । ਅਦਾਕਾਰ ਵਿਕਰਾਂਤ ਮੈੱਸੀ ਦੀ ਪ੍ਰਮੁੱਖ ਭੂਮਿਕਾ ਵਾਲੀ ਫਿਲਮ ਦੀ ਕਹਾਣੀ 27 ਫਰਵਰੀ, 2002 ’ਚ ਗੁਜਰਾਤ ’ਚ ਗੋਧਰਾ ਸਟੇਸ਼ਨ ਨੇੜੇ ਸਾਬਰਮਤੀ ਐਕਸਪ੍ਰੈੱਸ ਦੇ ਐੱਸ-6 ਡੱਬੇ ਨੂੰ ਅੱਗ ਲਗਾਏ ਜਾਣ ਦੀ ਘਟਨਾ ’ਤੇ ਆਧਾਰਤ ਹੈ। ਫਿਲਮ ਨੂੰ ਯੂ. ਪੀ., ਛੱਤੀਸਗੜ੍ਹ, ਹਰਿਆਣਾ, ਗੁਜਰਾਤ, ਰਾਜਸਥਾਨ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਉੜੀਸਾ ਸਮੇਤ ਕਈ ਸੂਬਿਆਂ ’ਚ ਟੈਕਸ ਮੁਕਤ ਐਲਾਨਿਆ ਗਿਆ ਹੈ। ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਹੇਮਾ ਮਾਲਿਨੀ ਸਮੇਤ ਹੋਰ ਕਈ ਆਗੂਆਂ ਨੇ ਫਿਲਮ ਦੀ ਸ਼ਲਾਘਾ ਕੀਤੀ ਹੈ । ਫਿਲਮ ਨਿਰਮਾਤਾ ਏਕਤਾ ਕਪੂਰ ਨੇ ਕਿਹਾ ਹੈ ਕਿ ਉਨ੍ਹਾਂ ਪੂਰੀ ਖੋਜ ਮਗਰੋਂ ਫਿਲਮ ਬਣਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਲਾਘਾ ਕੀਤੇ ਜਾਣ ਮਗਰੋਂ ਫਿਲਮ ਨੂੰ ਵੱਡੇ ਪੱਧਰ ’ਤੇ ਮਸ਼ਹੂਰੀ ਹਾਸਲ ਹੋਈ ਹੈ। ਧੀਰਜ ਸਰਨਾ ਦੇ ਨਿਰਦੇਸ਼ਨ ਹੇਠ ਬਣੀ ਫਿਲਮ ਵਿੱਚ ਰਿੱਧੀ ਡੋਗਰਾ ਤੇ ਰਾਸ਼ੀ ਖੰਨਾ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ ।

Advertisement
Advertisement
Advertisement
Advertisement
Scroll to Top